ਨਵੀਂ ਦਿੱਲੀ:: ਡਾ. ਮਨਮੋਹਨ ਸਿੰਘ, ਜੋ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ 1991 ਦੇ ਆਰਥਿਕ ਸੁਧਾਰਾਂ ਦੇ ਨਾਇਕ ਸਨ, ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਬੀਤੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਸਨ। ਵੀਰਵਾਰ ਰਾਤ 10 ਵਜੇ ਉਨ੍ਹਾਂ ਨੇ ਆਪਣਾ ਆਖਰੀ ਸਾਹ ਲਿਆ।
ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਦੇਸ਼ ਵਿਚ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਡਾ. ਮਨਮੋਹਨ ਸਿੰਘ ਦੀ ਮ੍ਰਿ.ਤਕ ਦੇਹ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਲਿਆਂਦੀ ਗਈ ਹੈ। ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਅੱਜ ਦੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਰਾਸ਼ਟਰਪਤੀ ਭਵਨ ‘ਚ ਰਾਸ਼ਟਰੀ ਝੰਡਾ ਅੱਧਾ ਝੁਕਾ ਦਿੱਤਾ ਗਿਆ ਹੈ। ਨਾਲ ਹੀ, ਦਿੱਲੀ ਸਥਿਤ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਮੁੱਖ ਦਫਤਰ ‘ਚ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਗਿਆ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਸਸਕਾਰ ਸ਼ਨਿਚਰਵਾਰ ਨੂੰ ਹੋਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।