ਸਿੱਧੂ ਨੂੰ ਖੂੰਖਾਰ ਜਾਨਵਰ ਦੱਸਣ ਤੋਂ ਬਾਅਦ ਡਾ. ਨਵਜੋਤ ਕੌਰ ਨੇ ਕੀਤਾ ਇੱਕ ਹੋਰ ਟਵੀਟ

Global Team
1 Min Read

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨਾਂ ਹੋਣ ਨੂੰ ਲੈ ਕੇ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਨੇ ਫਿਰ ਭੜਾਸ ਕੱਢੀ ਹੈ।

ਉਨ੍ਹਾਂ ਟਵੀਟ ਕਰ ਲਿਖਿਆ ਕਿ ਬਲਾਤਕਾਰੀਆਂ, ਗੈਂਗਸਟਰਾਂ, ਨਸ਼ੇ ਦੇ ਸੌਦਾਗਰਾਂ, ਕੱਟੜ ਅਪਰਾਧੀਆਂ ਅਤੇ ਬਲਾਤਕਾਰੀਆਂ ਨੂੰ ਸਰਕਾਰੀ ਨੀਤੀ ਤੋਂ ਰਾਹਤ ਜਾਂ ਜ਼ਮਾਨਤ ਮਿਲ ਸਕਦੀ ਹੈ ਪਰ ਇਕ ਸੱਚਾ, ਇਮਾਨਦਾਰ ਵਿਅਕਤੀ ਉਸ ਗੁਨਾਹ ਦੀ ਸਜ਼ਾ ਭੋਗਦਾ ਹੈ, ਜੋ ਉਸ ਨੇ ਕੀਤਾ ਹੀ ਨਹੀਂ। ਕੇਂਦਰ ਵੱਲੋਂ ਦਿੱਤੇ ਗਏ ਨਿਆਂ ਅਤੇ ਰਾਹਤ ਤੋਂ ਵਾਂਝੇ ਹਨ। ਭਗਵਾਨ ਕਿਰਪਾ ਕਰੋ, ਉਨ੍ਹਾਂ ਨੂੰ ਆਸ਼ੀਰਵਾਦ ਦਿਓ, ਜੋ ਤੁਹਾਨੂੰ ਭੁੱਲ ਗਏ ਹਨ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਕੌਰ ਸਿੱਧੂ ਦਾ 26 ਜਨਵਰੀ ਨੂੰ ਟਵੀਟ ਆਇਆ ਸੀ। ਜਿਸ ‘ਚ ਉਨ੍ਹਾਂ ਨੇ ਗੁੱਸਾ ਜ਼ਹਿਰ ਕਰਦਿਆਂ ਲਿਖਿਆ ਸੀ ਨਵਜੋਤ ਸਿੱਧੂ ਖੁੰਖਾਰ ਜਾਨਵਰ ਦੀ ਕੈਟੇਗਿਰੀ ‘ਚ ਆਉਂਦੇ ਹਨ। ਇਸੇ ਕਰਕੇ ਉਨ੍ਹਾਂ ਨੂੰ ਆਜ਼ਾਦੀ ਦੇ 75ਵੇਂ ਸਾਲ ਵਿੱਚ ਰਿਹਾਈ ਦੀ ਰਾਹਤ ਨਹੀਂ ਦਿੱਤੀ ਜਾ ਰਹੀ। ਸਾਰਿਆਂ ਨੂੰ ਬੇਨਤੀ ਹੈ ਕਿ ਉਨ੍ਹਾਂ ਤੋਂ ਦੂਰ ਰਹਿਣ।

Share This Article
Leave a Comment