ਚੋਣ ਕਮਿਸ਼ਨ ਨੇ ਡਾ. ਐਸ ਕਰੁਣਾ ਰਾਜੂ ਨੂੰ ਬੈਸਟ ਸੀ.ਈ.ਓ. ਕੌਮੀ ਖ਼ਿਤਾਬ ਨਾਲ ਕੀਤਾ ਸਨਮਾਨਿਤ

TeamGlobalPunjab
2 Min Read

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਚੋਣਾਂ 2019 ਦੋਰਾਨ ਕੀਤੇ ਗਏ ਪ੍ਰਬੰਧਾਂ ਲਈ ਦਫ਼ਤਰ, ਮੁੱਖ ਚੋਣ ਅਫਸਰ ਪੰਜਾਬ ਨੂੰ ਅਕਸੈਸੀਬਲ ਇਲੈਕਸ਼ਨ ਲਈ ਬੈਸਟ ਸੀ.ਈ.ਓ. ਦਾ ਕੌਮੀ ਖ਼ਿਤਾਬ ਦਿੱਤਾ ਗਿਆ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬੀਤੇ ਦਿਨੀਂ ਕੌਮੀ ਵੋਟਰ ਦਿਵਸ ਦੇ ਮੌਕੇ ਤੇ ਮਾਨਕ ਡਾ.ਐਸ ਕਰੁਣਾ ਰਾਜੂ ਮੁੱਖ ਚੋਣ ਅਫਸਰ ਪੰਜਾਬ ਨੂੰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਐਵਾਰਡ ਹਾਸਲ ਕਰਨ ਤੋਂ ਬਾਅਦ ਡਾ. ਐਸ ਕਰੁਣਾ ਰਾਜੂ ਨੇ ਇਸ ਪ੍ਰਾਪਤੀ ਦਾ ਕ੍ਰੈਡਿਟ ਪੰਜਾਬ ਦੇ ਵੋਟਰਾਂ ਅਤੇ ਸਬੰਧਤ ਭਾਈਵਾਲਾਂ ਸਿਰ ਬੰਨ੍ਹਦਿਆਂ ਮੁੱਖ ਸਕੱਤਰ ਪੰਜਾਬ ਅਤੇ ਪ੍ਰਮੁੱਖ ਸਕੱਤਰ ਵਿੱਤ ਵਲੋਂ ਚੋਣਾਂ ਦੌਰਾਨ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੋਣ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ ਦੇ ਅਣਥੱਕ ਯਤਨਾਂ ਕਾਰਨ ਹੀ ਅਸੀਂ ਇਹ ਸਨਮਾਨ ਹਾਸਲ ਕਰ ਸਕੇ ਹਾਂ।

ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਬੰਧ ਕੀਤੇ ਗਏ। ਪੋਲਿੰਗ ਬੂਥਾਂ ਤੱਕ ਆਸਾਨੀ ਨਾਲ ਪਹੁੰਚ ਨੂੰ ਯਕੀਨੀ ਬਣਾਉਣ ‘ਤੇ ਵਿਸੇਸ਼ ਧਿਆਨ ਦਿੰਦਿਆਂ ਚੋਣ ਅਮਲੇ ਵੱਲੋਂ ਠੋਸ ਯਤਨ ਕੀਤੇ ਗਏ। ਸੂਬੇ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ‘ਤੇ ਬਣਾਈ ਗਈ ਮੋਬਾਇਲ ਐਪ ਅਤੇ ਉਨ੍ਹਾਂ ਨੂੰ ਲਿਆਉਣ ਅਤੇ ਲਿਜਾਣ ਲਈ ਮਿਨੀ ਬੱਸਾਂ, ਬੈਟਰੀ ਨਾਲ ਚੱਲਣ ਵਾਲੇ ਵਹੀਕਲਾਂ, ਆਟੋ ਰਿਕਸ਼ਿਆਂ ਆਦਿ ਦੀ ਮੁਫ਼ਤ ਸਹੂਲਤ ਵੀ ਦਿੱਤੀ ਗਈ।

ਇਸ ਤੋਂ ਇਲਾਵਾ 13 ਵਿਧਾਨ ਸਭਾ ਹਲਕਿਆਂ ਦੇ ਸਾਰੇ 23214 ਪੋਲਿੰਗ ਬੂਥਾਂ ‘ਤੇ ਵਲੰਟੀਅਰਾਂ ਦੀ ਡਿਊਟੀ ਵੀ ਲਗਾਈ ਗਈ। ਇਸ ਤਰ੍ਹਾਂ ਹਰ ਵਰਗ ਦੇ ਵੋਟਰਾਂ ਲਈ ਵੋਟਿੰਗ ਪ੍ਰਕਿਰਿਆ ਨੂੰ ਸੰਤੁਸ਼ਟੀਜਨਕ ਬਣਾਉਣ ਲਈ ਪ੍ਰਬੰਧ ਕੀਤੇ ਗਏ।

- Advertisement -

Share this Article
Leave a comment