‘MP ਵਜੋਂ ਚੌਧਰੀ ਸੰਤੋਖ ਸਿੰਘ ਦੀਆਂ 3 ਪ੍ਰਾਪਤੀਆਂ ਗਿਣਾਵੇ ਪਾਰਟੀ’

Prabhjot Kaur
3 Min Read

ਜਲੰਧਰ: ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਕਿਹਾ ਕਿ ਚੌਧਰੀ ਸੰਤੋਖ ਸਿੰਘ ਦੇ ਚੌਧਰੀ ਪਰਿਵਾਰ, ਜਿਹਨਾਂ ਦੇ ਅਕਾਲ ਚਲਾਣੇ ਕਾਰਨ ਜ਼ਿਮਨੀ ਚੋਣ ਹੋ ਰਹੀ ਹੈ, ਨੇ ਇਸ ਪਾਰਲੀਮਾਨੀ ਹਲਕੇ ਦੇ ਲੋਕਾਂ ਦੀਆਂ ਵੋਟਾਂ ਲੈਣ ਦਾ ਹੱਕ ਗੁਆ ਲਿਆ ਹੈ ਕਿਉਂਕਿ ਇਸ ਪਰਿਵਾਰ ਨੇ ਨੇ 30 ਸਾਲਾਂ ਤੋਂ ਜੇਤੂ ਰਹਿਣ ਦੇ ਬਾਵਜੂਦ ਹਲਕੇ ਵਾਸਤੇ ਕੱਖ ਨਹੀਂ ਕੀਤਾ।

ਇਥੇ ਨਕੋਦਰ ਵਿਖੇ ਭਰਵੀਂਆਂ ਜਨਤਕ ਰੈਲੀਆਂ ਨੂੰ ਸੰਬੋਧਨ ਕਰਦਿਆਂ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਇਸ ਹਲਕੇ ਤੋਂ ਲਗਾਤਾਰ ਦੋ ਵਾਰ ਜੇਤੂ ਰਹੇ ਪਰ ਉਹਨਾਂ ਇਸਦੇ ਬਾਵਜੂਦ ਹਲਕੇ ਵਾਸਤੇ ਕੱਖ ਨਹੀਂ ਕੀਤਾ। ਉਹਨਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਨੂੰ ਚੁਣੌਤੀ ਦਿੰਦੇ ਹਨ ਕਿ ਚੌਧਰੀ ਸੰਤੋਖ ਸਿੰਘ ਦੀਆਂ ਤਿੰਨ ਪ੍ਰਾਪਤੀਆਂ ਗਿਣਾਵੇ। ਉਹਨਾਂ ਕਿਹਾ ਕਿ ਜੇਕਰ ਉਹ ਅਜਿਹਾ ਕਰਨ ਵਿਚ ਸਫਲ ਹੁੰਦੇ ਹਨ ਤਾਂ ਮੈਂ ਮੰਨ ਲਵਾਂਗਾ ਕਿ ਪਰਿਵਾਰ ਨੂੰ ਇਸ ਹਲਕੇ ਦੀਆਂ ਵੋਟਾਂ ਲੈਣ ਦਾ ਹੱਕ ਹੈ।

ਡਾ. ਸੁੱਖੀ ਨੇ ਕਿਹਾ ਕਿ ਉਹਨਾਂ ਨੇ ਪਿਛਲੇ 10 ਦਿਨਾਂ ਤੋਂ ਵੱਧ ਸਮੇਂ ਤੋਂ ਹਲਕੇ ਦਾ ਗੇੜਾ ਲਗਾਇਆ ਹੈ ਤੇ ਉਹ ਹਲਕੇ ਵਿਚ ਬੁਨਿਆਦੀ ਢਾਂਚੇ ਦਾ ਮਾੜਾ ਹਾਲ ਵੇਖ ਕੇ ਦੁਖੀ ਹਨ। ਉਹਨਾਂ ਕਿਹਾ ਕਿ ਪਿਛਲੇ 9 ਸਾਲਾਂ ਵਿਚ ਚੌਧਰੀ ਸੰਤੋਖ ਸਿੰਘ ਨੂੰ ਹਲਕੇ ਵਿਚ ਖਰਚਣ ਵਾਸਤੇ 50 ਕਰੋੜ ਰੁਪਏ ਮਿਲੇ ਸਨ ਪਰ ਜ਼ਮੀਨੀ ਪੱਧਰ ’ਤੇ ਕੱਖ ਨਹੀਂ ਕੀਤਾ ਗਿਆ ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਉਹਨਾਂ ਨੇ ਹਲਕੇ ਵਿਚ ਕੋਈ ਹਾਂ ਪੱਖੀ ਬਦਲਾਅ ਨਹੀਂ ਕੀਤਾ।

ਡਾ. ਸੁੱਖੀ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਵੀ ਕਰੜੇ ਹੱਥੀਂ ਲਿਆ ਤੇ ਕਿਹਾ ਕਿ ਸਰਕਾਰ ਡਾ. ਬਾਬਾ ਸਾਹਿਬ ਬੀ ਆਰ ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦਾ ਸਨਮਾਨ ਵੀ ਨਹੀਂ ਕਰ ਸਕੀ। ਉਹਨਾਂ ਕਿਹਾ ਕਿਆਪ ਸਰਕਾਰ ਨੇ ਨਾਂ ਤਾਂ 14 ਅਪ੍ਰੈਲ ਨੂੰ ਬਾਬਾ ਸਾਹਿਬ ਦਾ ਜਨਮ ਦਿਹਾੜਾ ਮਨਾਇਆ ਤੇ ਇਸਨੇ ਹਾਈ ਕੋਰਟ ਵਿਚ ਇਹ ਹਲਫੀਆ ਬਿਆਨ ਦੇ ਕੇ ਅਨੁਸੂਚਿਤ ਜਾਤੀ ਭਾਈਚਾਰੇ ਦਾ ਅਪਮਾਨ ਕੀਤਾ ਕਿ ਐਸ ਸੀ ਵਰਗ ਵਿਚ ਕੋਈ ਵੀ ਇੰਨਾ ਪੜ੍ਹਿਆ ਲਿਖਿਆ ਉਮੀਦਵਾਰ ਨਹੀਂ ਹੈ। ਜਿਸਨੂੰ ਰਾਜ ਸਰਕਾਰ ਲਾਅ ਅਫਸਰ ਨਿਯੁਕਤ ਕਰ ਸਕੇ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸਰਕਾਰ ਨੇ ਖਟਕੜ ਕਲਾਂ ਵਿਖੇ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਹਟਾ ਕੇ ਮੁੱਖ ਮੰਤਰੀ ਦੀ ਤਸਵੀਰ ਲਗਾ ਕੇ ਸ਼ਹੀਦ ਦਾ ਅਪਮਾਨ ਕੀਤਾ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment