ਪੰਜ ਤੱਤਾਂ ਚ ਵਿਲੀਨ ਹੋਏ ਕਵੀਰਾਜ, ਸੀਐਮ ਨੇ ਪਾਤਰ ਐਵਾਰਡ ਸ਼ੁਰੂ ਕਰਨ ਦਾ ਕੀਤਾ ਐਲਾਨ

Global Team
3 Min Read

ਲੁਧਿਆਣਾ: ਪੰਜਾਬੀ ਕਵੀ ਅਤੇ ਪ੍ਰਸਿੱਧ ਲੇਖਕ ਪਦਮਸ੍ਰੀ ਸੁਰਜੀਤ ਸਿੰਘ ਪਾਤਰ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦਿੰਦਿਆ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਦੀ ਅਰਥੀ ਨੂੰ ਵੀ ਮੋਢਾ ਦਿੱਤਾ। ਇਸ ਦੌਰਾਨ ਮਾਨ ਉਨ੍ਹਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਭਾਵੁਕ ਹੋ ਗਏਤੇ ਉਹਨਾਂ ਕਿਹਾ, ‘ਪਾਤਰ ਸਾਬ੍ਹ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਹਨਾਂ ਦੀਆਂ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਦਰਦ ਬਿਆਨ ਕਰਦੀਆਂ ਲਿਖ਼ਤਾਂ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹਿਣਗੀਆਂ…। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਸਨ।

ਇਸ ਦੌਰਾਨ ਸੀਐਮ ਮਾਨ ਨੇ ਪਾਤਰ ਐਵਾਰਡ ਸ਼ੁਰੂ ਕਰਨ ਦਾ ਐਲਾਨ ਕੀਤਾ। ਜੋ ਹਰ ਸਾਲ ਇਹ ਪੁਰਸਕਾਰ ਉਭਰਦੇ ਕਵੀਆਂ ਅਤੇ ਸਾਹਿਤਕਾਰਾਂ ਨੂੰ ਦਿੱਤਾ ਜਾਵੇਗਾ। ਪਾਤਰ ਦੇ ਅੰਤਿਮ ਸੰਸਕਾਰ ਮੌਕੇ ਕਵੀ ਗੁਰਭਜਨ ਸਿੰਘ ਗਿੱਲ, ਅਦਾਕਾਰ ਗੁਰਪ੍ਰੀਤ ਘੁੱਗੀ, ਗਾਇਕ ਪੰਮੀ ਬਾਈ ਸਮੇਤ ਫ਼ਿਲਮ ਇੰਡਸਟਰੀ ਦੀਆਂ ਕਈ ਵੱਡੀਆਂ ਸ਼ਖ਼ਸੀਅਤਾਂ ਹਾਜ਼ਰ ਸਨ।

ਦੱਸ ਦੇਈਏ ਕਿ ਸੁਰਜੀਤ ਪਾਤਰ ਉਚ ਕੋਟੀ ਦੇ ਵਿਦਵਾਨ ਅਤੇ ਉਚ ਦਰਜੇ ਦੇ ਕਵੀ ਸਨ । ਪਾਤਰ ਦੀਆਂ ਕਾਵਿ ਰਚਨਾਵਾਂ ਵਿੱਚ ਹਵਾ ਵਿੱਚ ਲਿਖਿਆ ਹਰਫ਼, ਹਨੇਰੇ ਵਿੱਚ ਸੁਲਗਦੀ ਵਰਨਮਾਲਾ, ਪਤਝੜ ਦੀ ਪਜੇਬ, ਲਫ਼ਜ਼ਾਨ ਦੀ ਦਰਗਾਹ ਅਤੇ ਸੁਰਜ਼ਮੀਨ ਸ਼ਾਮਲ ਹਨ। ਉਨ੍ਹਾਂ ਨੂੰ ਸਾਲ 2012 ਵਿੱਚ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਪ੍ਰਧਾਨ ਸਨ। ਉਹ ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਵੀ ਰਹੇ।

ਕਵੀ ਅਤੇ ਲੇਖਕ ਸੁਰਜੀਤ ਪਾਤਰ ਨੂੰ ਸਾਹਿਤ ਅਕਾਦਮੀ ਪੁਰਸਕਾਰ, ਪੰਚਨਦ ਪੁਰਸਕਾਰ, ਸਰਸਵਤੀ ਸਨਮਾਨ ਅਤੇ ਕੁਸੁਮਾਗਰਾਜ ਸਾਹਿਤ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾ ਰਣਧੀਰ ਕਾਲਜ, ਕਪੂਰਥਲਾ ਤੋਂ ਗ੍ਰੈਜੂਏਸ਼ਨ ਕੀਤੀ। ਇਸ ਤੋਂ ਬਾਅਦ ਉਨ੍ਹਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ‘ਗੁਰੂ ਨਾਨਕ ਵਾਣੀ ਵਿੱਚ ਲੋਕ ਕਥਾਵਾਂ ਵਿੱਚ ਤਬਦੀਲੀਆਂ’ ਵਿਸ਼ੇ ’ਤੇ ਪੀਐਚਡੀ ਕੀਤੀ। ਉਹ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment