ਚੰਡੀਗੜ੍ਹ (ਬਿੰਦੂ ਸਿੰਘ) : ਉੱਘੇ ਸਾਹਿਤਕਾਰ ਡਾ਼. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਰਾਹੀ ਪੰਜਾਬ ਕਲਾ ਪ੍ਰੀਸ਼ਦ ਦੀ 27 ਅਪ੍ਰੈਲ ਨੂੰ ਹੋਈ ਇਕ ਮੀਟਿੰਗ ਵਿੱਚ ਲਏ ਫੈਸਲੇ ਅਨੁਸਾਰ ਅਹੁਦੇਦਾਰ ਲਾਏ ਗਏ ਹਨ। ਵਧੀਕ ਮੁੱਖ ਸਕੱਤਰ , ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਵਲੋਂ ਜਾਰੀ ਕੀਤੇ ਇੱਕ ਨੋਟੀਫਿਕੇਸ਼ਨ ਰਾਹੀਂ ਸਾਹਿਤਕਾਰ ਡਾ. ਸੁਰਜੀਤ ਪਾਤਰ ਨੂੰ ਚੇਅਰਮੈਨ, ਡਾ. ਯੋਗਰਾਜ ਨੂੰ ਵਾਇਸ ਚੇਅਰਮੈਨ, ਡਾ. ਲਖਵਿੰਦਰ ਸਿੰਘ ਜੋਹਲ ਨੂੰ ਸਕੱਤਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਤਿੰਨ ਅਕਾਦਮੀਆਂ ਦੇ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ।
ਪੰਜਾਬ ਸਾਹਿਤ ਅਕਾਦਮੀ ਦਾ ਪ੍ਰਧਾਨ ਡਾ. ਸੁਰਜੀਤ ਕੌਰ ਸੋਹਲ ਨੂੰ,
ਪੰਜਾਬ ਲਲਿਤ ਕਲਾ ਅਕਾਦਮੀ ਦਾ ਪ੍ਰਧਾਨ ਦੀਵਾਨ ਮਾਨਾ ਨੂੰ
ਅਤੇ
ਪੰਜਾਬ ਸੰਗੀਤ ਨਾਟਕ ਅਕਾਦਮੀ ਦਾ ਪ੍ਰਧਾਨ ਕੇਵਲ ਧਾਲੀਵਾਲ ਨੂੰ ਨਿਯੁਕਤ ਕੀਤਾ ਗਿਆ ਹੈ।