ਚੰਡੀਗੜ੍ਹ: ਪੰਜਾਬ ਸਰਕਾਰ ਨੇ 59 ਸਾਲਾ ਡਾ.ਯੋਗਰਾਜ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਪੱਕਾ ਨਵਾਂ ਚੇਅਰਮੈਨ ਲਗਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਡਾ.ਯੋਗਰਾਜ ਨੂੰ ਬੋਰਡ ਦੀ ਚੇਅਰਮੈਨੀ ਮੁੱਖ ਮੰਤਰੀ ਦੇ ਬੇਟੇ ਰਣਇੰਦਰ ਸਿੰਘ ਦੇ ਕੋਟੇ ’ਚੋਂ ਮਿਲੀ ਹੈ।
ਡਾਕਟਰ ਯੋਗਰਾਜ 18 ਸਾਲ ਤੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪ੍ਰੋਫੈਸਰ ਅਤੇ ਪੰਜਾਬੀ ਵਿਕਾਸ ਵਿਭਾਗ ਦੇ ਮੁਖੀ ਹਨ ਅਤੇ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਜਿਸਟਰਾਰ ਦਾ ਵਾਧੂ ਚਾਰਜ ਦਿੱਤਾ ਗਿਆ ਸੀ।
ਦਸਣਯੋਗ ਹੈ ਕਿ ਪੰਜਾਬ ਦੇ ਮੁੱਖ ਸਕੱਤਰ ਦੀ ਅਗਵਾਈ ਵਾਲੀ ਵਿਸ਼ੇਸ਼ ਕਮੇਟੀ ਨੇ ਜੁਲਾਈ ਦੇ ਪਹਿਲੇ ਹਫ਼ਤੇ ਚੇਅਰਮੈਨ ਦੀ ਨਿਯੁਕਤੀ ਲਈ ਪੰਜ ਉਮੀਦਵਾਰਾਂ ਦੇ ਨਾਮ ਦਿੱਤੇ ਸਨ, ਜਿਨ੍ਹਾਂ ਵਿੱਚ ਡਾ. ਯੋਗਰਾਜ ਦਾ ਨਾਮ ਸਭ ਤੋਂ ਉੱਤੇ ਸੀ।