ਪਪੀਤੇ ਦੇ ਪੱਤਿਆਂ ਦਾ ਰਸ ਪੀਣ ਨਾਲ ਹੋਣਗੇ ਇਹ ਫਾਈਦੇ

Rajneet Kaur
2 Min Read

ਨਿਊਜ਼ ਡੈਸਕ: ਪਪੀਤਾ ਸਾਡੇ ਸਰੀਰ ਲਈ ਬਹੁਤ ਫਾਇਦੇਮੰਦ ਹੈ ਕਿਉਂਕਿ ਇਸ ਵਿੱਚ ਪੋਸ਼ਕ ਤੱਤਾਂ ਦੀ ਕੋਈ ਕਮੀ ਨਹੀਂ ਹੁੰਦੀ ਹੈ। ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ ਦਾ ਗੁੱਦਾ ਹੀ ਨਹੀਂ ਸਗੋਂ ਇਸ ਦੀਆਂ ਪੱਤੀਆਂ ‘ਚ ਵੀ ਸਿਹਤ ਦਾ ਖ਼ਜ਼ਾਨਾ ਛੁਪਿਆ ਹੋਇਆ ਹੈ। ਪਪੀਤੇ ਦੇ ਪੌਦੇ ਦਾ ਹਰ ਹਿੱਸਾ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦਾ ਹੈ।  ਜਿਸ ਕਾਰਨ ਇਸ ਦੀ ਵਰਤੋਂ ਕਈ ਬਿਮਾਰੀਆਂ ਦੇ ਇਲਾਜ ਲਈ ਕੀਤੀ ਜਾਂਦੀ ਹੈ।

ਪਪੀਤਾ ਪੋਸ਼ਕ ਤੱਤਾਂ, ਫਾਈਬਰ, ਵਿਟਾਮਿਨ ਏ, ਵਿਟਾਮਿਨ ਸੀ ਅਤੇ ਵਿਟਾਮਿਨ ਈ ਨਾਲ ਭਰਪੂਰ ਹੁੰਦਾ ਹੈ ਅਤੇ ਇਸ ਵਿੱਚ ਐਂਟੀ-ਆਕਸੀਡੈਂਟਸ ਵੱਡੀ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਦੇ ਨਾਲ ਹੀ ਇਸ ‘ਚ ਮੌਜੂਦ ਫੋਲਿਕ ਐਸਿਡ ਸਰੀਰ ‘ਚ ਖਰਾਬ ਅਮੀਨੋ ਐਸਿਡ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ।

ਪਪੀਤੇ ਦੀ ਤਰ੍ਹਾਂ ਇਸ ਦੇ ਪੱਤਿਆਂ ਦਾ ਰਸ ਵੀ ਪਾਚਨ ਕਿਰਿਆ ਨੂੰ ਬਿਹਤਰ ਬਣਾਉਣ ਲਈ ਵਰਤਿਆ ਜਾ ਸਕਦਾ ਹੈ ਕਿਉਂਕਿ ਇਸ ਵਿਚ ਮੌਜੂਦ ਐਂਟੀ-ਇੰਫਲੇਮੇਟਰੀ ਗੁਣ ਅਤੇ ਐਨਜ਼ਾਈਮ ਪੇਟ ਦੀ ਸੋਜ ਨੂੰ ਘੱਟ ਕਰਦੇ ਹਨ।ਇਨ੍ਹਾਂ ਪੱਤਿਆਂ ‘ਚ ਪਾਣੀ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਇਸ ਲਈ ਇਹ ਕਬਜ਼ ਨੂੰ ਦੂਰ ਕਰਨ ‘ਚ ਕਾਫੀ ਮਦਦ ਕਰਦਾ ਹੈ।

ਤੇਜ਼ ਬੁਖਾਰ ਹੋਣ ‘ਤੇ ਪਪੀਤੇ ਦੇ ਪੱਤਿਆਂ ਦਾ ਰਸ ਪੀਤਾ ਜਾ ਸਕਦਾ ਹੈ। ਇਸਦੇ ਨਾਲ ਹੀ ਇਹ ਡੇਂਗੂ ਬੁਖਾਰ ਵਿੱਚ ਵੀ ਬਹੁਤ ਫਾਇਦੇਮੰਦ ਹੈ ਕਿਉਂਕਿ ਇਹ ਸਾਡੇ ਖੂਨ ਵਿੱਚ ਪਲੇਟਲੈਟਸ ਨੂੰ ਵਧਾਉਣ ਦਾ ਕੰਮ ਕਰਦਾ ਹੈ ਅਤੇ ਬੁਖਾਰ ਤੋਂ ਛੁਟਕਾਰਾ ਦਿਵਾਉਣ ਵਿੱਚ ਮਦਦ ਕਰਦਾ ਹੈ।

- Advertisement -

ਪਪੀਤੇ ਦੀਆਂ ਪੱਤੀਆਂ ‘ਚ ਪਾਇਆ ਜਾਣ ਵਾਲਾ ਪਾਪੇਨ ਕਿਸੇ ਦਵਾਈ ਤੋਂ ਘੱਟ ਨਹੀਂ ਹੈ। ਇਹ ਜ਼ਖਮਾਂ ਨੂੰ ਠੀਕ ਕਰਨ ਲਈ ਫਾਇਦੇਮੰਦ ਹੋ ਸਕਦਾ ਹੈ। ਜੇਕਰ ਇਨ੍ਹਾਂ ਪੱਤਿਆਂ ਦਾ ਰਸ ਪੀਤਾ ਜਾਵੇ ਤਾਂ ਫ੍ਰੀ ਰੈਡੀਕਲਸ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਨਾਲ ਜ਼ਹਿਰੀਲੇ ਤੱਤ ਦੂਰ ਹੁੰਦੇ ਹਨ, ਜਿਸ ਨਾਲ ਚਮੜੀ ਨੂੰ ਫਾਇਦਾ ਹੁੰਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment