ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਡਰੋਨ ਅਟੈਕ! ਸਾਰੀਆਂ ਉਡਾਣਾਂ ਰੱਦ

Global Team
2 Min Read

ਦੁਬਈ: ਈਰਾਨ-ਇਜ਼ਰਾਈਲ ਜੰਗ ਕਾਰਨ ਹਾਲਾਤ ਅਜੇ ਵੀ ਤਣਾਅਪੂਰਣ ਬਣੇ ਹੋਏ ਹਨ। ਇਸ ਜੰਗ ਵਿੱਚ ਗੁਆਂਢੀ ਦੇਸ਼ਾਂ ‘ਤੇ ਵੀ ਹਮਲੇ ਕੀਤੇ ਜਾ ਰਹੇ ਹਨ। ਜੰਗ ਦੀ ਸ਼ੁਰੂਆਤ ਤੋਂ ਹੁਣ ਤੱਕ ਦੁਬਈ ‘ਤੇ ਕਈ ਵਾਰ ਹਮਲੇ ਕੀਤੇ ਜਾ ਚੁੱਕੇ ਹਨ। ਸੋਮਵਾਰ ਸਵੇਰੇ ਇੱਕ ਡਰੋਨ ਡਿੱਗਣ ਤੋਂ ਬਾਅਦ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਇੱਕ ਈਰਾਨੀ ਡਰੋਨ ਦੁਆਰਾ ਇੱਕ ਫਿਊਲ ਟੈਂਕ ਨੂੰ ਨਿਸ਼ਾਨਾ ਬਣਾਇਆ ਗਿਆ ਜਿਸ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ, ਅਤੇ ਧੂੰਏਂ ਦੇ ਗੁਬਾਰ ਦੇਖੇ ਗਏ। ਐਮਰਜੈਂਸੀ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ, ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਿਤੀ ਹੁਣ ਕਾਬੂ ਹੇਠ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।

ਇਸੇ ਦੌਰਾਨ, ਦੁਬਈ ਸਿਵਲ ਏਵੀਏਸ਼ਨ ਅਥਾਰਟੀ ਨੇ ਯਾਤਰੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਦੁਬਈ ਇੰਟਰਨੈਸ਼ਨਲ ਏਅਰਪੋਰਟ ‘ਤੇ ਉਡਾਣਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰਨ ਦਾ ਐਲਾਨ ਕੀਤਾ। ਇਹ ਕਦਮ ਸਾਵਧਾਨੀ ਵਜੋਂ ਚੁੱਕਿਆ ਗਿਆ, ਤਾਂ ਜੋ ਕਿਸੇ ਵੀ ਸੰਭਾਵੀ ਖਤਰੇ ਤੋਂ ਬਚਿਆ ਜਾ ਸਕੇ।

ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਸੁਰੱਖਿਆ ਪ੍ਰੋਟੋਕੋਲ ਸਰਗਰਮ ਕਰ ਦਿੱਤੇ ਗਏ ਸਨ ਅਤੇ ਅੱਗ ‘ਤੇ ਕਾਬੂ ਪਾਉਂਦੇ ਹੀ ਸਥਿਤੀ ਨੂੰ ਆਮ ਵਾਂਗ ਕਰਨ ਦੇ ਯਤਨ ਜਾਰੀ ਹਨ। ਹਾਲ ਹੀ ਦੇ ਦਿਨਾਂ ਵਿੱਚ ਏਅਰਪੋਰਟ ਦੇ ਆਸ-ਪਾਸ ਡਰੋਨ ਦੇ ਖਤਰਿਆਂ ਦੇ ਕਈ ਮਾਮਲੇ ਸਾਹਮਣੇ ਆਉਣ ਕਾਰਨ ਸੁਰੱਖਿਆ ਏਜੰਸੀਆਂ ਦੀ ਚਿੰਤਾ ਵੀ ਵਧ ਗਈ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment