ਜੇਲ੍ਹਾਂ ਅੰਦਰ ਵਿਕ ਰਿਹੈ ਨਸ਼ਾ, ਜੇ ਝੂਠਾ ਸਾਬਿਤ ਹੋਇਆ ਤਾਂ ਛੱਡ ਦੇਵਾਂਗਾ ਰਾਜਨੀਤੀ : ਨਵਜੋਤ ਸਿੰਘ ਸਿੱਧੂ

Rajneet Kaur
2 Min Read

ਚੰਡੀਗੜ੍ਹ:ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਪੁਰਾਣਾ ਅੰਦਾਜ਼ ਇੱਕ ਵਾਰ ਫਿਰ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨਿਸ਼ਾਨੇ ‘ਤੇ ਲਿਆ ਹੈ। ਸਿੱਧੂ ਨੇ ਦੋਸ਼ ਲਾਇਆ ਕਿ ਸੂਬੇ ਦੀਆਂ ਜੇਲ੍ਹਾਂ ਅੰਦਰ ਨਸ਼ਾ ਵੇਚਿਆ ਜਾ ਰਿਹਾ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੇ ਦਾਅਵੇ ਗਲਤ ਸਾਬਿਤ ਹੋਏ ਤਾਂ ਉਹ ਰਾਜਨੀਤੀ ਛੱਡ ਦੇਣਗੇ।

ਕਾਂਗਰਸੀ ਆਗੂ ਨੇ ਕਾਰਵਾਈ ਨਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕਰਦਿਆਂ ਕਿਹਾ, “ਹਾਈ ਕੋਰਟ ਨੇ ਕਾਨੂੰਨ ਵਿਵਸਥਾ, ਡਰੱਗ ਮਾਫੀਆ ਅਤੇ ਜੇਲ੍ਹਾਂ ਬਾਰੇ ਇੱਕ ਹਫ਼ਤੇ ਦੇ ਅੰਦਰ ਨੀਤੀ ਬਣਾਉਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੇਲ੍ਹ ਮੰਤਰੀ ਹਨ। ਇਹਨਾਂ ਨੇ ਕੀ ਕੀਤਾ ਜੇਲਾਂ ਅੰਦਰ ਨਸ਼ਾ ਵਿਕ ਰਿਹਾ ਹੈ ਜੇ ਝੂਠਾ ਸਾਬਿਤ ਹੋਇਆ ਤਾਂ ਰਾਜਨੀਤੀ ਛੱਡ ਦੇਵਾਂਗਾ।

ਦਸ ਦਈਏ ਕਿ 1988 ਦੇ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਸਿੱਧੂ ਨੇ 10 ਮਹੀਨੇ ਜੇਲ੍ਹ ਕੱਟੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment