DSGMC ਨੇ 3 ਸਾਬਕਾ ਪ੍ਰਧਾਨਾਂ ਦੀ ਮੈਂਬਰਸ਼ਿਪ ਕੀਤੀ ਖ਼ਤਮ

Global Team
2 Min Read

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਜਨਰਲ ਹਾਊਸ ਨੇ ਤਿੰਨ ਸਾਬਕਾ ਪ੍ਰਧਾਨਾਂ – ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਹੈ। ਕਮੇਟੀ ਦੇ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਿਰੁੱਧ ਸ਼ਿਕਾਇਤਾਂ ਮਿਲੀਆਂ ਸਨ ਕਿ ਉਨ੍ਹਾਂ ਨੇ ਦਿੱਲੀ ਕਮੇਟੀ ਦੇ ਖ਼ਜ਼ਾਨੇ ਵਿੱਚੋਂ ਆਪਣੇ ਰਿਸ਼ਤੇਦਾਰਾਂ ਤੇ ਆਪਣੀਆਂ ਫਰਮਾਂ ਦੇ ਨਾਂਅ ਚੈੱਕ ਜਾਰੀ ਕੀਤੇ ਸਨ।

ਪੂਰੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਵਿਸ਼ੇਸ਼ ਜਨਰਲ ਇਜਲਾਸ ਬੁਲਾਇਆ ਗਿਆ ਸੀ, ਜਿਸ ਵਿੱਚ ਤਿੰਨਾਂ ਨੂੰ ਵੀ ਸੱਦਾ ਦਿੱਤਾ ਗਿਆ। ਉਹ ਗੈਰ-ਹਾਜ਼ਰ ਰਹੇ, ਜਿਸ ਨੂੰ ਕਾਲਕਾ ਨੇ ਇਹ ਮੰਨਣ ਵਜੋਂ ਦੱਸਿਆ ਕਿ ਉਹ ਆਪਣੀ ਗਲਤੀ ਨੂੰ ਸਵੀਕਾਰ ਕਰ ਰਹੇ ਹਨ। ਉਨ੍ਹਾਂ ਕਿਹਾ, “ਅਸੀਂ ਗੁਰੂ ਦੀ ਗੋਲਕ ’ਤੇ ਹਰ ਵੇਲੇ ਪਹਿਰਾ ਦੇਵਾਂਗੇ। ਕਿਸੇ ਵੀ ਤਰ੍ਹਾਂ ਦੀ ਚੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”

ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਇਜਲਾਸ ਨੂੰ ਗੈਰ-ਕਾਨੂੰਨੀ ਦੱਸਣ ’ਤੇ ਕਾਲਕਾ ਨੇ ਜਵਾਬ ਦਿੱਤਾ ਕਿ ਧਾਮੀ ਖ਼ੁਦ ਮੈਂਬਰ ਸਨ ਅਤੇ ਇਕੱਠ ਵਿੱਚ ਆ ਕੇ ਆਪਣੀ ਗੱਲ ਰੱਖਣੀ ਚਾਹੀਦੀ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕੱਠ ਨਾ ਕਰਨ ਦੇ ਹੁਕਮਾਂ ’ਤੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਈ ਧਾਰਮਿਕ ਮਸਲੇ ਅਣਸੁਲਝੇ ਪਏ ਹਨ, ਜਿਨ੍ਹਾਂ ’ਤੇ ਜਥੇਦਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਇਹ ਮਸਲਾ ਪ੍ਰਬੰਧਕੀ ਹੈ, ਧਾਰਮਿਕ ਨਹੀਂ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment