ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 22 ਅਗਸਤ 2021 ਨੂੰ ਹੋਣਗੀਆਂ। ਇਸ ਦੀ ਜਾਣਕਾਰੀ ਅੱਜ ਦਿੱਲੀ ਸਰਕਾਰ ਨੇ ਦਿੱਲੀ ਹਾਈ ਕੋਰਟ ਨੂੰ ਦਿੱਤੀ ਹੈ।
ਇਸ ਦਾ ਖੁਲਾਸਾ ਕਰਦਿਆਂ DSGMC ਦੇ ਕਾਨੂੰਨੀ ਸਲਾਹਕਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅਕਾਲੀ ਦਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ DSGMC ਲਈ ਜਲਦੀ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਅੱਜ ਚੀਫ਼ ਜਸਟਿਸ ਡੀ ਐਨ ਪਟੇਲ ਅਤੇ ਜਸਟਿਸ ਜੋਤੀ ਸਿੰਘ ਦੇ ਬੈਂਚ ਅੱਗੇ ਕੀਤੀ ਗਈ।ਉਨ੍ਹਾਂ ਕਿਹਾ ਕਿ ਸੁਣਵਾਈ ਦੌਰਾਨ ਦਿੱਲੀ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ 22 ਅਗਸਤ 2021 ਨੂੰ ਚੋਣਾਂ ਹੋਣਗੀਆਂ ਅਤੇ 25 ਅਗਸਤ ਨੂੰ ਨਤੀਜਾ ਐਲਾਨਿਆ ਜਾਵੇਗਾ।