Home / News / DSGMC ਵੱਲੋਂ ਲੱਖਾ ਸਿਧਾਣਾ ਦੇ ਭਰਾ ’ਤੇ ਦਿੱਲੀ ਪੁਲਿਸ ਵੱਲੋਂ ਤਸ਼ੱਦਦ ਕਰਨ ਦੇ ਮਾਮਲੇ ਸਬੰਧੀ ਹਾਈ ਕੋਰਟ ‘ਚ ਕੇਸ ਦਾਇਰ

DSGMC ਵੱਲੋਂ ਲੱਖਾ ਸਿਧਾਣਾ ਦੇ ਭਰਾ ’ਤੇ ਦਿੱਲੀ ਪੁਲਿਸ ਵੱਲੋਂ ਤਸ਼ੱਦਦ ਕਰਨ ਦੇ ਮਾਮਲੇ ਸਬੰਧੀ ਹਾਈ ਕੋਰਟ ‘ਚ ਕੇਸ ਦਾਇਰ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਮੁੰਡੀ ਨਾਲ ਦਿੱਲੀ ਪੁਲਿਸ ਵੱਲੋਂ ਕੁੱਟਮਾਰ ਕਰਨ ਤੇ ਉਸ ’ਤੇ ਅੰਨਾ ਤਸ਼ੱਦਦ ਕਰਨ ਦੇ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।

ਸਿਰਸਾ ਨੇ ਦੱਸਿਆ ਕਿ ਅਸੀਂ ਇਸ ਪਟੀਸ਼ਨ ਵਿਚ ਦੱਸਿਆ ਹੈ ਕਿ ਮੁੰਡੀ ਵੱਲੋਂ ਦਿੱਲੀ ਪੁਲਿਸ ਦੀ ਵਧੀਕੀ ਖਿਲਾਫ ਬਠਿੰਡਾ ਪੁਲਿਸ ਕੋਲ ਅਰਜ਼ੀ ਦਿੱਤੀ ਗਈ ਸੀ ਪਰ ਉਸ ’ਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਸੀਂ ਮੰਗ ਕੀਤੀ ਹੈ ਕਿ ਦਿੱਲੀ ਪੁਲਿਸ ਦੀ ਜਿਸ ਟੀਮ ਨੇ ਗੁਰਦੀਪ ਸਿੰਘ ਮੁੰਡੀ ’ਤੇ ਤਸ਼ੱਦਦ ਢਾਹਿਆ, ਉਨ੍ਹਾਂ ਖਿਲਾਫ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਹਿਰਾਸਤ ਵਿਚ ਲੈਣ ਦੇ ਹੁਕਮ ਦਿੱਤੇ ਜਾਣ।

ਉਨ੍ਹਾਂ ਕਿਹਾ ਕਿ ਅਸੀਂ ਜਲਦੀ ਹੀ ਵੇਖਾਂਗੇ ਕਿ ਅਦਾਲਤ ਇਸ ਮਾਮਲੇ ਦੀ ਜਲਦੀ ਹੀ ਸੁਣਵਾਈ ਕਰੇਗੀ ਤੇ ਉਹ ਦਿਨ ਦੂਰ ਨਹੀਂ ਜਦੋਂ ਦਿੱਲੀ ਪੁਲਿਸ ਦੀ ਉਸ ਟੀਮ ’ਤੇ ਕੇਸ ਦਰਜ ਕੀਤਾ ਜਾਵੇਗਾ ਤੇ ਟੀਮ ਦੇ ਮੈਬਰਾਂ ਨੂੰ ਗਿ੍ਰਫਤਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ 1990 ਦਾ ਇਤਿਹਾਸ ਦੁਹਰਾਉਣਾ ਚਾਹੁੰਦੀ ਹੈ ਜਦੋਂ ਕਿਸੇ ਵੀ ਸਿੱਖ ਨੌਜਵਾਨ ਨੂੰ ਚੁੱਕ ਕੇ ਉਸ ’ਤੇ ਤਸ਼ੱਦਦ ਕੀਤਾ ਜਾਂਦਾ ਸੀ ਪਰ ਦਿੱਲੀ ਗੁਰਦੁਆਰਾ ਕਮੇਟੀ ਦੀਮੌਜੂਦਾ ਟੀਮ ਦਿੱਲੀ ਪੁਲਿਸ ਦੀ ਇਹ ਯੋਜਨਾ ਕਦੇ ਸਫਲ ਨਹੀਂ ਹੋਣ ਦੇਵੇਗੀ।

ਉਨ੍ਹਾਂ ਕਿਹਾ ਕਿ ਅਸੀਂ ਹਰ ਉਸ ਸਿੱਖ ਨੌਜਵਾਨ ਦਾ ਕੇਸ ਪਾਰਟੀ ਲੀਹਾਂ ਤੋਂ ਉਪਰ ਉਠ ਕੇ ਲੜਾਂਗੇ ਜਿਸ ਨਾਲ ਕੋਈ ਵੀ ਵਧੀਕੀ ਹੋਈ ਹੋਵੇ। ਉਨ੍ਹਾਂ ਕਿਹਾ ਕਿ ਅਸੀਂ ਦਸਤਾਰ ਪਿੱਛੇ ਲੜਦੇ ਹਾਂ ਤੇ ਲੜਦੇ ਰਹਾਂਗੇ।

ਉਨ੍ਹਾਂ ਦੱਸਿਆ ਕਿ ਅੱਜ ਜੋ ਪਟੀਸ਼ਨ ਦਾਇਰ ਕੀਤੀਗਈ ਹੈ ਉਸਨੁੰ ਦਾਇਰ ਕਰਨ ਵਿਚ ਅਜੀਤਪਾਲ ਸਿੰਘ , ਮੁੰਡੇਰ ਸਾਹਿਬ, ਹਰਵਿੰਦਰਸਿੰਘ ਬੈਂਸ ਸੀਨੀਅਰ ਵਕੀਲ ਆਰ ਐਸ ਚੀਮਾ ਦੀ ਟੀਮ, ਦਿੱਲੀ ਕਮੇਟੀ ਦੀ ਲੀਗਲ ਟੀਮ ਦੇ ਜਸਪ੍ਰੀਤ ਸਿੰਘ ਰਾਏ, ਜਸਦੀਪ ਸਿੰਘ ਢਿੱਲੋਂ ਤੇ ਸਾਰਿਆਂ ਵੱਲੋਂ ਮਜ਼ਬੂਤ ਅਰਜ਼ੀ ਦਾਇਰ ਕੀਤੀ ਗਈ ਹੈ। ਜਿਸ ’ਤੇ ਜਲਦੀ ਹੀ ਸੁਣਵਾਈ ਹੋਣ ਦੇ ਆਸਾਰ ਹਨ।

Check Also

ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਕੋਰੋਨਾ ਮਰੀਜ਼ਾਂ ਲਈ ਲਗਾਏ ਜਾਣਗੇ ਬੈੱਡ, ਮਿਲਣਗੀਆਂ ਮੈਡੀਕਲ ਸੇਵਾਵਾਂ

ਪਟਿਆਲਾ (ਭੁਪਿੰਦਰ ਸਿੰਘ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ …

Leave a Reply

Your email address will not be published. Required fields are marked *