DSGMC ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ

TeamGlobalPunjab
2 Min Read

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਢੇ ਸ਼ੁਰੂ ਹੋਈ।

ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਪ੍ਰਦਰਸ਼ਨੀ ਸ਼ੁਰੂ ਕਰਨ ਤੋਂ ਪਹਿਲਾਂ ਅਰਦਾਸ ਕੀਤੀ। ਇਸ ਮੌਕੇ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ, ਕਮੇਟੀ ਮੈਂਬਰਾਂ ਤੇ ਸਟਾਫ ਵੀ ਹਾਜ਼ਰ ਸੀ।

ਇਸ ਮੌਕੇ ਸਿਰਸਾ ਤੇ ਕਾਲਕਾ ਨੇ ਕਿਹਾ ਕਿ ਧੰਨ ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਪ੍ਰਦਰਸ਼ਨੀ 23 ਨਵੰਬਰ ਤੱਕ ਜਾਰੀ ਰਹੇਗੀ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੁੰ ਪ੍ਰਦਰਸ਼ਨੀ ਵਿਚ ਲਿਆ ਕੇ ਆਪਣੇ ਵਿਰਸੇ ਨਾਲ ਜੋੜਨ ਦਾ ਉਪਰਾਲਾ ਕਰਨ। ਉਹਨਾਂ ਕਿਹਾ ਕਿ ਕਮੇਟੀ ਵੱਲੋਂ ਹਰ ਸਾਲ ਇਹ ਪ੍ਰਦਰਸ਼ਨੀ ਲਗਾਈ ਜਾਂਦੀ ਹੈ ਜਿਸਦਾ ਮੁੱਖ ਮੰਤਰੀ ਸੰਗਤਾਂ ਨੁੰ ਆਪਣੇ ਅਮੀਰ ਵਿਰਸੇ ਤੇ ਗੌਰਵਮਈ ਇਤਿਹਾਸ ਨਾਲ ਜੋੜਨਾ ਹੈ।

- Advertisement -

ਸਿਰਸਾ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿਚ ਪੰਜਾਬ ਅਤੇ ਦਿੱਲੀ ਦੇ ਉੱਘੇ ਪਬਲੀਸ਼ਰਜ਼, ਪੰਜਾਬੀ ਯੂਨੀਵਰਸਿਟੀ ਪਟਿਆਲਾ, ਭਾਸ਼ਾ ਵਿਭਾਗ, ਨੈਸ਼ਨਲ ਬੁੱਕ ਟਰੱਸਟ ਆਫ ਇੰਡੀਆ, ਦਿੱਲੀ ਕਮੇਟੀ, ਸ਼੍ਰੋਮਣੀ ਕਮੇਟੀ ਅਤੇ ਮਿਸ਼ਨਰੀ ਸੁਸਾਇਟੀਆਂ ਵੱਲੋਂ ਆਪਣੀਆਂ ਪ੍ਰਕਾਸ਼ਨਾਵਾਂ ਦੇ ਸਟਾਲ ਲਗਾਏ ਗਏ ਹਨ। ਇਹਨਾਂ ਵੱਲੋਂ ਪ੍ਰਕਾਸ਼ਤ ਪੁਸਤਕਾਂ ਵਿਚ ਸਿੱਖ ਧਰਮ ਅਤੇ ਗੁਰਮਤਿ ਨਾਲ ਸਬੰਧਤ ਸਾਰੇ ਵਿਸ਼ਿਆਂ ਗੁਰੂ ਸਾਹਿਬਾਨ, ਭਗਤਾਂ ਦੀਆਂ ਜੀਵਨੀਆਂ, ਸਿੱਖ ਫਲਸਫੇ ਅਤੇ ਸਿੱਖ ਇਤਿਹਾਸ ਸਬੰਧੀ ਪੁਸਤਕਾਂ ਉਪਲਬਧ ਕਰਵਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਪ੍ਰਦਰਸ਼ਨੀ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਖੁੱਲ੍ਹੀ ਰਹੇਗੀ।

Share this Article
Leave a comment