ਮੁੰਬਈ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਮੁੰਬਈ ਵਿੱਚ ਸ਼ਿਕਾਇਤ ਦਰਜ ਕਰਵਾ ਕੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।
ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਕੰਗਨਾ ਰਣੌਤ ਨੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਵਿੱਚ ਸਿੱਖ ਭਾਈਚਾਰੇ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ।
Our delegation met Sandeep P Karnik Ji, Additional Commission of Police, West Region, Mumbai to discuss legal action against #KanganaRanaut
She should be arrested for spewing venom against Farmers & Sikh community@MumbaiPolice @ANI @PTI_News @News18India @thetribunechd pic.twitter.com/AtRX5tuD5R
— Manjinder Singh Sirsa (@mssirsa) November 22, 2021
ਖਾਰ ਪੁਲੀਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਤੋਂ ਇੱਕ ਸ਼ਿਕਾਇਤ ਮਿਲੀ ਸੀ ਅਤੇ ਉਹ ਇਸ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਡੀਐੱਸਜੀਐੱਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਕੰਗਨਾ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਡੀਐੱਸਜੀਐੱਮਸੀ ਨੇ ਜ਼ਿਕਰ ਕੀਤਾ ਕਿ ਕੰਗਨਾ ਨੇ ਜਾਣ-ਬੁੱਝ ਕੇ ਕਿਸਾਨਾਂ ਦੇ ਵਿਰੋਧ (ਕਿਸਾਨ ਮੋਰਚੇ) ਨੂੰ ਖ਼ਾਲਿਸਤਾਨੀ ਅੰਦੋਲਨ ਵਜੋਂ ਦਰਸਾਇਆ ਅਤੇ ਸਿੱਖ ਭਾਈਚਾਰੇ ਨੂੰ ਖ਼ਾਲਿਸਤਾਨੀ ਅਤਿਵਾਦੀ ਕਰਾਰ ਦਿੱਤਾ।
We have filed an FIR against Kangana Ranaut in Khar Police Station. We demand legal action against her for her remarks that entice communal hatred for Farmers & Sikhs. We will also be meeting Commissioner of Police, Mumbai & Maharashtra Home Minister to ensure action@ANI pic.twitter.com/SQJYgOjkNg
— Manjinder Singh Sirsa (@mssirsa) November 22, 2021