ਅਨੁਪਮ ਖੇਰ ਦੇ ਟਵੀਟ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਮਾਰੀ ਡੂੰਘੀ ਸੱਟ, DSGMC ਨੇ ਲਿਆ ਸਖਤ ਨੋਟਿਸ

TeamGlobalPunjab
2 Min Read

ਚੰਡੀਗੜ੍ਹ: ਫਿਲਮ ਅਦਾਕਾਰ ਤੇ ਸੰਸਦ ਮੈਂਬਰ ਕਿਰਨ ਖੇਰ ਦੇ ਪਤੀ ਅਨੁਪਮ ਖੇਰ ਇੱਕ ਵਾਰ ਫ਼ਿਰ ਆਪਣੇ ਟਵੀਟ ਕਾਰਨ ਵਿਵਾਦਾਂ ‘ਚ ਆ ਗਏ ਹਨ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇੱਕ ਟਵੀਟ ਕੀਤਾ ਜਿਸ ਨਾਲ ਸਿੱਖ ਭਾਈਚਾਰੇ ਨੂੰ ਡੂੰਘੀ ਸੱਟ ਲੱਗੀ ਹੈ।

ਅਨੁਪਮ ਖੇਰ ਨੇ ਇੱਕ ਟਵੀਟ ਕੀਤਾ ਹੈ, ਜਿਸ ‘ਚ ਉਨ੍ਹਾਂ ਨੇ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦੀ ਵਡਿਆਈ ਲਈ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਸ਼ਬਦ ਦਾ ਇਸਤੇਮਾਲ ਕੀਤਾ।

ਸਿੱਖਾਂ ਵੱਲੋਂ ਇਸ ਟਵੀਟ ‘ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ, ਉੱਥੇ ਹੀ ਦਿਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਲੀਗਲ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਵਿਚ ਅਨੁਪਮ ਖੇਰ ਵਲੋ ਕੀਤੇ ਟਵੀਟ ਦੀ ਨਿੰਦਾ ਕਰਦੇ ਹੋਏ ਅਨੁਪਮ ਖੇਰ ਨੂੰ ਟਵੀਟ ਡੀਲੀਟ ਕਰਨ ਅਤੇ ਸੰਗਤ ਤੋ ਮੁਆਫੀ ਮੰਗਣ ਲਈ ਕਿਹਾ ਹੈ।

- Advertisement -

ਇਸ ਦੇ ਨਾਲ ਹੀ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਅਤੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਇਸ ਮਾਮਲੇ ‘ਚ ਅਨੁਪਮ ਖੇਰ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ।

ਹਾਲਾਂਕਿ ਬਾਅਦ ‘ਚ ਅਨੁਪਮ ਖੇਰ ਨੇ ਆਪਣੇ ਟਵੀਟ ਲਈ ਮੁਆਫੀ ਮੰਗਦਿਆਂ ਇਕ ਹੋਰ ਟਵੀਟ ਕੀਤਾ ਹੈ, ਪਰ ਪਹਿਲਾ ਵਾਲਾ ਟਵੀਟ ਹਾਲੇ ਤੱਕ ਡਿਲੀਟ ਨਹੀਂ ਕੀਤਾ ਗਿਆ।

Share this Article
Leave a comment