ਲੁਧਿਆਣਾ: ਡਿਊਟੀ ਦੌਰਾਨ ਕੋਰੋਨਾ ਪਾਜ਼ਿਟਿਵ ਪਾਏ ਜਾਣ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਡੀਐੱਸਪੀ ਹਰਜਿੰਦਰ ਸਿੰਘ ਦਾ ਅੱਜ ਬਾਅਦ ਦੁਪਹਿਰ ਦੇਹਾਂਤ ਹੋ ਗਿਆ ਹੈ। ਕੋਰੋਨਾ ਵਾਇਰਸ ਕਾਰਨ ਉਨ੍ਹਾਂ ਦੇ ਫੇਫੜੇ ਖ਼ਰਾਬ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦਾ ਐੱਸਪੀਐੱਸ ਹਸਪਤਾਲ ਇਲਾਜ ਹਸਪਤਾਲ ‘ਚ ਚੱਲ ਰਿਹਾ ਸੀ।
ਹਸਪਤਾਲ ਦੇ ਡਾ.ਰਾਜੀਵ ਕੁੰਦਰਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਡੀਐੱਸਪੀ ਹਰਜਿੰਦਰ ਸਿੰਘ ਲੁਧਿਆਣਾ ਸੈਂਟਰਲ ਜੇਲ੍ਹ ਵਿੱਚ ਤਾਇਨਾਤ ਸਨ ਤੇ ਡਿਊਟੀ ਦੌਰਾਨ ਉਹ ਕੋਰੋਨਾ ਦੀ ਲਪੇਟ ‘ਚ ਆ ਗਏ ਸਨ।
ਹਰਜਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਇੱਕ ਵੀਡੀਓ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਲਾਜ ਲਈ ਮਦਦ ਦੀ ਗੁਹਾਰ ਲਗਾਈ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਇਲਾਜ ਦਾ ਪੂਰਾ ਖਰਚਾ ਚੁੱਕਣ ਦਾ ਐਲਾਨ ਕੀਤਾ ਸੀ।