ਦੁਬਈ ਪੁਲਿਸ ਵੱਲੋਂ ਕੋਰੋਨਾ ਸੰਕਟ ਦੌਰਾਨ ਨਿਭਾਈਆਂ ਸੇਵਾਵਾਂ ਲਈ ਡਾ. ਓਬਰਾਏ ਨੂੰ ਕੀਤਾ ਗਿਆ ਸਨਮਾਨਿਤ

TeamGlobalPunjab
2 Min Read

ਨਿਊਜ਼ ਡੈਸਕ – ਆਪਣੀ ਨਿੱਜੀ ਕਮਾਈ ‘ਚੋਂ ਕਰੋੜਾਂ ਰੁਪਏ ਲੋੜਵੰਦਾਂ ਦੀ ਮਦਦ ਲਈ ਖਰਚਣ ਕਾਰਨ ਪੂਰੀ ਦੁਨੀਆਂ ਅੰਦਰ ‘ਰੱਬੀ ਫਰਿਸ਼ਤੇ’ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਦੁਬਈ ਅੰਦਰ ਲੇਬਰ ਕੈਂਪਾਂ ‘ਚ ਰਹਿਣ ਵਾਲੇ ਕਾਮਿਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਅਤੇ ਲੋੜੀਂਦਾ ਸਾਮਾਨ ਵੰਡਣ ਦੀ ਜ਼ਿੰਮੇਵਾਰੀ ਨਿਭਾਉਣ ਤੇ ਉਨ੍ਹਾਂ ਨੂੰ ਦੁਬਈ ਪੁਲਿਸ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਬੁਲਾਰੇ ਨੇ ਦੱਸਿਆ ਕਿ ਦੁਬਈ ਦੇ ਪੁਲਿਸ ਹੈੱਡਕੁਆਰਟਰ ‘ਚ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪੁਲਿਸ ਮੁਖੀ ਬ੍ਰਿਗੇਡੀਅਰ ਜਨਰਲ ਖਾਲਿਦ ਅਲੀ ਫਹਾਦ ਸੁਹੇਲ,ਲੈਫਟੀਨੈਂਟ ਕਰਨਲ ਖਾਲਿਦ ਅਤੇ ਉਨ੍ਹਾਂ ਦੇ ਸਟਾਫ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੂੰ ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਹੈ।

ਇਸ ਦੌਰਾਨ ਉਪਰੋਕਤ ਅਧਿਕਾਰੀਆਂ ਨੇ ਕਿਹਾ ਕਿ ਦੁਬਈ ਅੰਦਰ ਕੋਰੋਨਾ ਮਾਹਾਂਮਾਰੀ ਦੌਰਾਨ ਪੈਦਾ ਹੋਏ ਹਾਲਾਤ ਦੌਰਾਨ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਲੇਬਰ ਕੈਂਪਾਂ ਅੰਦਰ ਜਾ ਕੇ ਕਾਮਿਆਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਲੋੜੀਂਦੇ ਮਾਸਕ, ਸੈਨੀਟਾਈਜ਼ਰ ਤੇ ਦਸਤਾਨੇ ਅਤੇ ਹੋਰ ਲੋੜੀਂਦਾ ਮਿਆਰੀ ਸਾਮਾਨ ਆਦਿ ਵੰਡਣ ਲਈ ਨਿਭਾਈ ਭੂਮਿਕਾ ਸ਼ਲਾਘਾਯੋਗ ਹੈ।

Share this Article
Leave a comment