ਨਵੀਂ ਦਿੱਲੀ : ਕੋਰੋਨਾ ਵਾਇਰਸ ਦਾ ਅਸਰ ਹੁਣ ਭਾਰਤ ‘ਚ ਵੀ ਵਧੇਰੇ ਵਧਦਾ ਜਾ ਰਿਹਾ ਹੈ। ਇਸ ਨੂੰ ਧਿਆਨ ‘ਚ ਰੱਖਦਿਆਂ ਦਿੱਲੀ ਦੇ ਪ੍ਰਾਇਮਰੀ ਸਕੂਲਾਂ ‘ਚ ਕੇਜਰੀਵਾਲ ਸਰਕਾਰ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ।
As a precautionary measure to prevent the possibility of spread of COVID-19 amongst our children, Delhi Government has directed immediate closure of all primary schools (Govt/ aided/ private/MCD/NDMC) till 31/3/20
— Manish Sisodia (@msisodia) March 5, 2020
ਦੱਸ ਦਈਏ ਕਿ ਹੁਣ ਤੱਕ ਭਾਰਤ ‘ਚ 30 ਲੋਕਾਂ ਨੂੰ ਕੋਰੋਨਾ ਵਾਇਰਸ ਪਾਜ਼ਿਟਵ ਪਾਇਆ ਗਿਆ ਹੈ। ਇਸ ਦੇ ਚਲਦਿਆਂ ਕੋਰੋਨਾ ਵਾਇਰਸ ਦੇ ਡਰ ਤੋਂ ਸੀਬੀਐਸਈ ਵੱਲੋਂ ਦਸਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਪੇਪਰ ਦੌਰਾਨ ਮਾਸਕ ਅਤੇ ਹੈਂਡ ਸੈਨੇਟਾਈਜਰ ਨਾਲ ਲੈ ਕੇ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।