ਕੋਰੋਨਾ ਵਾਇਰਸ ਕਾਰਨ ਸਕੂਲਾਂ ‘ਚ ਛੁੱਟੀਆਂ ਦਾ ਐਲਾਨ! 31 ਮਾਰਚ ਤੱਕ ਸਕੂਲ ਰਹਿਣਗੇ ਬੰਦ

TeamGlobalPunjab
1 Min Read

ਨਵੀਂ ਦਿੱਲੀ : ਕੋਰੋਨਾ ਵਾਇਰਸ ਦਾ ਅਸਰ ਹੁਣ ਭਾਰਤ ‘ਚ ਵੀ ਵਧੇਰੇ ਵਧਦਾ ਜਾ ਰਿਹਾ ਹੈ। ਇਸ ਨੂੰ ਧਿਆਨ ‘ਚ ਰੱਖਦਿਆਂ ਦਿੱਲੀ ਦੇ ਪ੍ਰਾਇਮਰੀ ਸਕੂਲਾਂ ‘ਚ ਕੇਜਰੀਵਾਲ ਸਰਕਾਰ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ।

- Advertisement -

ਦੱਸ ਦਈਏ ਕਿ ਹੁਣ ਤੱਕ ਭਾਰਤ ‘ਚ 30 ਲੋਕਾਂ ਨੂੰ ਕੋਰੋਨਾ ਵਾਇਰਸ ਪਾਜ਼ਿਟਵ ਪਾਇਆ ਗਿਆ ਹੈ। ਇਸ ਦੇ ਚਲਦਿਆਂ ਕੋਰੋਨਾ ਵਾਇਰਸ ਦੇ ਡਰ ਤੋਂ ਸੀਬੀਐਸਈ ਵੱਲੋਂ ਦਸਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਪੇਪਰ ਦੌਰਾਨ ਮਾਸਕ ਅਤੇ ਹੈਂਡ ਸੈਨੇਟਾਈਜਰ ਨਾਲ ਲੈ ਕੇ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।

Share this Article
Leave a comment