ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ ਲਗਾਤਾਰ ਦੂਜੇ ਦਿਨ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਕਈ ਇਲਾਕਿਆਂ ‘ਚ ਹੜ੍ਹ ਆ ਗਏ ਹਨ। ਰੇਲਵੇ ਅਤੇ ਬੱਸ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਦੋਵਾਂ ਰਾਜਾਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਲੋਕਾਂ ਨੂੰ ਕੱਢ ਕੇ ਰਾਹਤ ਕੈਂਪਾਂ ਵਿੱਚ ਲਿਜਾਇਆ ਜਾ ਰਿਹਾ ਹੈ। NDRF (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਦੀਆਂ 26 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਤੇਲੰਗਾਨਾ ਦੇ ਮਾਲ ਮੰਤਰੀ ਪੋਂਗੁਲੇਤੀ ਸ਼੍ਰੀਨਿਵਾਸ ਰੈੱਡੀ ਨੇ ਕਿਹਾ ਕਿ ਕਈ ਸਾਵਧਾਨੀਆਂ ਅਪਣਾਏ ਜਾਣ ਦੇ ਬਾਵਜੂਦ ਤੇਲੰਗਾਨਾ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ।
ਤੇਲੰਗਾਨਾ ਦੇ ਮਹਿਬੂਬਾਬਾਦ ਅਤੇ ਖਮਾਨ ਜ਼ਿਲ੍ਹਿਆਂ ਵਿੱਚ ਹੜ੍ਹ ਦੇ ਪਾਣੀ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੇ ਵਹਿ ਜਾਣ ਦਾ ਖ਼ਦਸ਼ਾ ਹੈ। ਮੁੱਖ ਮੰਤਰੀ ਰੇਵੰਤ ਰੈੱਡੀ ਨੇ ਹੰਗਾਮੀ ਮੀਟਿੰਗ ਬੁਲਾਈ ਹੈ। ਤੇਲੰਗਾਨਾ ਦੇ ਨਾਲ-ਨਾਲ ਆਂਧਰਾ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।