ਬੀਤੀ ਰਾਤ ਪੰਜਾਬ ‘ਚ ਪਏ ਮੀਂਹ ਕਾਰਨ ਕਈ ਥਾਵਾਂ ‘ਤੇ ਝੋਨੇ ਦੀ ਫਸਲ ਵਿਛੀ

Rajneet Kaur
1 Min Read

ਚੰਡੀਗੜ੍ਹ: ਬੀਤੀ ਰਾਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ‘ਤੇ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਨਾਲ ਗੜੇ ਵੀ ਪਏ। ਜਿਸ ਕਾਰਨ ਮੌਸਮ ਦਾ ਮਿਜਾਜ਼ ਤਾਂ ਬਦਲ ਗਿਆ ਹੈ ਪਰ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।  ਖੇਤਾਂ ‘ਚ ਖੜ੍ਹੀ ਫਸਲ ਵਿੱਛ ਗਈ ਹੈ।

ਮੌਸਮ ਵਿਭਾਗ ਅਨੁਸਾਰ10 ਅਕਤੂਬਰ ਨੂੰ ਦਿੱਲੀ-ਐਨਸੀਆਰ ਸਮੇਤ ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।  ਹਿਮਾਚਲ ਪ੍ਰਦੇਸ਼ ‘ਚ ਮੀਂਹ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।  ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ’ਚ ਸਵੇਰ ਤੋਂ ਦੁਪਹਿਰ ਤੱਕ ਕਈ ਵਾਰ ਹਲਕਾ ਮੀਂਹ ਪਿਆ। ਚੰਡੀਗੜ੍ਹ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 10 ਤੋਂ 13 ਅਕਤੂਬਰ ਤੱਕ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ 14 ਅਤੇ 15 ਅਕਤੂਬਰ ਨੂੰ ਮੁੜ ਮੌਸਮ ਵਿੱਚ ਬਦਲਾਅ ਹੋਵੇਗਾ। ਮੌਸਮ ਵਿਭਾਗ ਅਨੁਸਾਰ ਬੀਤੀ ਰਾਤ ਘੱਟੋ-ਘੱਟ ਤਾਪਮਾਨ 13.2 ਡਿਗਰੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment