ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਸ਼ਹੂਰ ਦੁਰਗਿਆਣਾ ਮੰਦਰ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਦੂਜੀ ਵਾਰ ਹੈ ਜਦੋਂ ਦੁਰਗਿਆਣਾ ਮੰਦਰ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਮਿਲੀ ਹੈ। ਅਣਪਛਾਤਿਆਂ ਨੇ ਅੱਜ ਸਵੇਰੇ ਸ਼੍ਰੀ ਦੁਰਗਿਆਨਾ ਤੀਰਥ ਦਫਤਰ ਦੇ ਫੋਨ ਉਤੇ ਧਮਕੀਆਂ ਦਿੱਤੀਆਂ ਹਨ। ਫਿਲਹਾਲ ਪੁਲਸ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਇਸਤੋਂ ਪਹਿਲਾਂ ਬੀਤੇ ਦਿਨ ਹੀ ਪੁਲਿਸ ਵੱਲੋਂ ਅੰਮ੍ਰਿਤਸਰ ਸਥਿਤ ਇਸ ਤੀਰਥ ਸਥਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਦੁਰਗਿਆਣਾ ਤੀਰਥ ਦੀ ਸੁਰਖਿਆ ਨੂੰ ਲੈ ਕੇ ਮੁਸਤੈਦੀ ਦਿਖਾਉਦਿਆਂ 40 ਦੇ ਕਰੀਬ ਜਵਾਨ ਤੈਨਾਤ ਕੀਤੇ ਗਏ ਹਨ।
ਇਹ ਸੁਰੱਖਿਆ ਅੰਮ੍ਰਿਤਸਰ ‘ਚ ਵੱਖਵਾਦੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਖਿਲਾਫ ਐਫ.ਆਈ.ਆਰ. ਦਰਜ ਕਰਨ ਤੋਂ ਬਾਅਦ ਵਧਾਈ ਗਈ, ਜਦੋਂ ਪੰਨੂ ਨੇ ਬੀਤੇ ਕੱਲ੍ਹ ਇੱਕ ਕਥਿਤ ਵੀਡੀਓ ਜਾਰੀ ਕਰ ਕੇ ਦੁਰਗਿਆਣਾ ਮੰਦਿਰ ਦੇ ਦਰਵਾਜ਼ੇ ਬੰਦ ਕਰ ਕੇ ਅਕਾਲ ਤਖ਼ਤ ਸਾਹਿਬ ਨੂੰ ਚਾਬੀਆਂ ਸੌਂਪਣ ਲਈ ਕਿਹਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।