ਕੋਰੋਨਾ ਸੰਕਟ ਦੌਰਾਨ ਭਖੀ ਕੈਨੇਡਾ ਦੀ ਸਿਆਸਤ, ਵਿੱਤ ਮੰਤਰੀ ਬਿੱਲ ਮਾਰਨਿਊ ਨੇ ਦਿੱਤਾ ਅਸਤੀਫ਼ਾ

TeamGlobalPunjab
2 Min Read

ਟੋਰਾਂਟੋ : ਕੋਰੋਨਾ ਸੰਕਟ ਦੌਰਾਨ ਕੈਨੇਡਾ ਦੇ ਵਿੱਤ ਮੰਤਰੀ ਬਿੱਲ ਮਾਰਨਿਊ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸ ਦਈਏ ਕਿ ਕੈਨੇਡਾ ਦੇ ਵਿੱਤ ਮੰਤਰੀ ਦਾ ਅਸਤੀਫ਼ਾ ਅਜਿਹੇ ਸਮੇਂ ਆਇਆ ਹੈ, ਜਦੋਂ ਪੂਰਾ ਦੇਸ਼ ਕੋਰੋਨਾ ਵਰਗੀ ਜਾਨਲੇਵਾ ਮਹਾਂਮਾਰੀ ਨਾਲ ਜੂਝ ਰਿਹਾ ਹੈ। ਅਸਤੀਫ਼ੇ ਤੋਂ ਬਾਅਦ ਮਾਰਨਿਊ ਨੇ ਕਿਹਾ ਹੈ ਕਿ ਉਹ ਸਰਗਰਮ ਸਿਆਸਤ ਤੋਂ ਸੰਨਿਆਸ ਲੈ ਰਹੇ ਹਨ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਉਹ ਆਰਥਿਕ ਸਹਿਯੋਗ ਅਤੇ ਵਿਕਾਸ ਸੰਗਠਨ ਵਿੱਚ ਆਪਣੀ ਦਿਲਚਸਪੀ ਰੱਖਦੇ ਹਨ ਅਤੇ ਉਹ ਇਸ ਦੀ ਅਗਵਾਈ ਲਈ ਆਪਣਾ ਨਾਂ ਅੱਗੇ ਰੱਖਣਗੇ।

ਵਿੱਤ ਮੰਤਰੀ ਬਿੱਲ ਮਾਰਨਿਊ ਦੇ ਅਸਤੀਫੇ ਤੋਂ ਬਾਅਦ ਕੈਨੇਡਾ ਦੀ ਸਿਆਸਤ ਗਰਮਾ ਗਈ ਹੈ। ਵਿਰੋਧੀ ਧਿਰ ਨੇ ਵਿੱਤ ਮੰਤਰੀ ਦੇ ਅਸਤੀਫੇ ਨੂੰ ਲੈ ਕੇ ਮੌਜੂਦਾ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਸ਼ੁਰੂ ਕਰ ਦਿੱਤੇ ਹਨ। ਵਿਰੋਧੀ ਧਿਰ ਨੇ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਵਿੱਤ ਮੰਤਰੀ ਦਾ ਅਸਤੀਫ਼ਾ ਇੱਕ ਚੈਰੀਟੀ ਘੁਟਾਲੇ ਦੇ ਮਾਮਲੇ ਵਿੱਚ ਆਇਆ ਹੈ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਅਸਲ ਸੱਚਾਈ ਲੁਕਾਈ ਜਾ ਰਹੀ ਹੈ।

ਦੇਸ਼ ‘ਚ ਕੋਰੋਨਾ ਦੇ ਮਾਮਲੇ ਵੀ ਲਗਾਤਾਰ ਵੱਧ ਰਹੇ ਹਨ। ਦੇਸ਼ ‘ਚ ਹੁਣ ਤੱਕ ਕੋਰੋਨਾ ਦੇ 1 ਲੱਖ 20 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 9 ਹਜ਼ਾਰ ਤੋਂ ਵੱਧ ਲੋਕਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ। ਜਦ ਕਿ ਵੱਡੀ ਗਿਣਤੀ ‘ਚ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਹੁਣ ਤੱਕ 1 ਲੱਖ ਤੋਂ ਵੱਧ ਲੋਕ ਕੋਰੋਨਾ ‘ਤੇ ਜਿੱਤ ਪ੍ਰਾਪਤ ਕਰ ਚੁੱਕੇ ਹਨ।

Share this Article
Leave a comment