1 ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਦਿਤੀਆਂ 28 ਹਜ਼ਾਰ ਤੋਂ ਵੱਧ ਪੱਕੀਆਂ ਸਰਕਾਰੀ ਨੌਕਰੀਆਂ : ਹਰਜੋਤ ਸਿੰਘ ਬੈਂਸ

Rajneet Kaur
1 Min Read

ਚੰਡੀਗੜ੍ਹ : 116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ ਵਿੱਚ ਤੇਜ਼ੀ ਆਵੇਗੀ। ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹਨਾਂ ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਜਾਵੇਗੀ। ਮੰਤਰੀ ਬੈਂਸ ਨੇ ਕਿਹਾ ਕਿ ਵਿਭਾਗ ਵਿੱਚ ਕਲਰਕਾਂ ਦੀ ਵੱਡੇ ਪੱਧਰ ‘ਤੇ ਘਾਟ ਸੀ, ਜੋ ਕਿ ਇਸ ਭਰਤੀ ਨਾਲ ਦੂਰ ਹੋ ਜਾਵੇਗੀ।ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦਾ ਇੱਕ ਅਹਿਮ ਵਿਭਾਗ ਹੈ, ਜੋ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕਾਬਲ ਬਣਾਉਣ ਦੇ ਨਾਲ-ਨਾਲ ਸਵੈ-ਰੁਜ਼ਗਾਰ ਦੇ ਕਾਬਲ ਵੀ ਬਣਾਉਂਦਾ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਇਸ ਵਿਭਾਗ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ।
ਕੈਬਿਨੇਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਆਪਣੇ ਪਹਿਲੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਹੀ 28 ਹਜ਼ਾਰ ਤੋਂ ਵੱਧ ਪੱਕੀਆਂ ਸਰਕਾਰੀ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਦੇ ਚੁੱਕੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment