ਪੰਜਾਬ ਪਹੁੰਚੇ ਦੁਸ਼ਯੰਤ ਚੌਟਾਲਾ ਨੇ SYL ਮੁਦੇ ‘ਤੇ ਦਿੱਤਾ ਵੱਡਾ ਬਿਆਨ

TeamGlobalPunjab
1 Min Read

ਅੰੰਮ੍ਰਿਤਸਰ: ਹਰਿਆਣਾ ਸਤਲੁਜ ਯਮੁਨਾ ਲਿੰਕ ਨਹਿਰ ਦਾ ਪਾਣੀ ਲੈਣ ਲਈ ਇਕ ਵਾਰ ਮੁੜ ਤੋਂ ਉਤਾਵਲਾ ਹੋਇਆ ਹੈ । ਹਰਿਆਣਾ ਦੇ ਡਿਪਟੀ ਸੀਐੱਮ ਦੁਸ਼ਿਅੰਤ ਚੌਟਾਲਾ ਨੇ ਐੱਸ ਵਾਈ ਐੱਲ ਮੁੱਦੇ ਤੇ ਅੰਮ੍ਰਿਤਸਰ ਪਹੁੰਚ ਕੇ ਵੱਡਾ ਬਿਆਨ ਦਿੱਤਾ । ਡਿਪਟੀ ਸੀਐਮ ਨੇ ਕਿਹਾ ਕਿ ਸੁਪਰੀਮ ਕੋਰਟ ਦੇਸ਼ ਦੀ ਸਭ ਤੋਂ ਉੱਚ ਅਦਾਲਤ ਹੈ, ਐਸਵਾਈਐਲ ਦੇ ਮੁੱਦੇ ‘ਤੇ ਸੁਪਰੀਮ ਕੋਰਟ ਪਹਿਲਾਂ ਹੀ ਹਰਿਆਣਾ ਦੇ ਹੱਕ ਵਿੱਚ ਫੈਸਲਾ ਸੁਣਾ ਚੁੱਕੀ ਹੈ, ਹੁਣ ਉਸ ਨੂੰ ਲਾਗੂ ਕਰਨ ਦਾ ਸਮਾਂ ਆ ਗਿਆ ਹੈ।

ਉੱਥੇ ਹੀ ਪਾਕਿਸਤਾਨ ਵੱਲ ਜਾਣ ਵਾਲੇ ਪਾਣੀ ‘ਤੇ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਜਿਹੜਾ ਪਾਣੀ ਪਾਕਿਸਤਾਨ ਜਾ ਰਿਹਾ ਹੈ ਉਸ ਨੂੰ ਸੂਬੇ ਅਤੇ ਦੇਸ਼ ਦੇ ਕਿਸਾਨਾ ਦੀ ਖੇਤੀ ਲਈ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਨਾਜ਼ਾਇਜ਼ ਸ਼ਰਾਬ ਦੇ ਮਾਮਲੇ ਸਬੰਧੀ ਬੋਲਦਿਆਂ ਕਿਹਾ ਕਿ 1,250 ਕੇਸ ਦਰਜ ਹੋਏ ਹਨ ਅਜਿਹੇ ਲੋਕਾਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।


ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਬੁੱਧਵਾਰ ਨੂੰ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ। ਚੌਟਾਲਾ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਵਿਖੇ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੀ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਮੇਘਨਾ ਅਤੇ ਛੋਟੇ ਭਰਾ ਦਿਗਵਿਜੈ ਚੌਟਾਲਾ ਵੀ ਮੌਜੂਦ ਸਨ

- Advertisement -

Share this Article
Leave a comment