ਰਾਜੇਵਾਲ ਨੇ ਕੀਤਾ ਐਲਾਨ, ਦੁਸਹਿਰੇ ਮੌਕੇ ਨਹੀਂ ਫੂਕੇ ਜਾਣਗੇ ਮੋਦੀ, ਸ਼ਾਹ ਦੇ ਪੁਤਲੇ

TeamGlobalPunjab
1 Min Read

ਨਿਊਜ਼ ਡੈਸਕ (ਦਰਸ਼ਨ ਸਿੰਘ ਖੋਖਰ) : ਕਿਸਾਨ ਜਥੇਬੰਦੀਆਂ ਨੇ ਹੁਣ ਫੈਸਲਾ ਕੀਤਾ ਹੈ ਕਿ 15 ਅਕਤੂਬਰ ਦੁਸਹਿਰੇ ਵਾਲੇ ਦਿਨ ਦੀ ਬਜਾਏ ਹੁਣ 16 ਅਕਤੂਬਰ ਨੂੰ ਪੂਰੇ ਦੇਸ਼ ਵਿੱਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਜਾਣਗੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਕੁਝ ਜਥੇਬੰਦੀਆਂ ਇਸ ਮਾਮਲੇ ਨੂੰ ਧਰਮ ਦਾ ਮੁੱਦਾ ਬਣਾਉਣਾ ਚਾਹੁੰਦੀਆਂ ਹਨ ਜਿਸ ਕਾਰਨ ਇਹ ਫ਼ੈਸਲਾ ਵੀ ਕੀਤਾ ਗਿਆ ਹੈ । ਪੁਤਲੇ ਫੂਕਣ ਦਾ ਪ੍ਰੋਗਰਾਮ ਹੁਣ 16 ਅਕਤੂਬਰ ਨੂੰ  ਕੀਤਾ ਜਾਵੇਗਾ।

ਲਖੀਮਪੁਰ ਹਿੰਸਾ ਅਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਕਿਸਾਨ ਸੜਕਾਂ ‘ਤੇ ਹਨ। ਲਖੀਮਪੁਰ ਹਿੰਸਾ ਵਿਚ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਹੋਈ ਹੈ ਪਰ ਕਿਸਾਨ ਮੋਰਚੇ ਦੀ ਮੰਗ ਹੈ ਕਿ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਵੇ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ। ਕਿਸਾਨ ਖੇਤੀ ਕਾਨੂੰਨ ਰੱਦ ਕਰਨ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਕਰ ਰਹੇ ਹਨ।

Share this Article
Leave a comment