ਨੀਦਰਲੈਂਡ ਦੇ ਇੱਕ ਕੈਫੇ ‘ਚ ਬੰਦੂਕਧਾਰੀ ਨੇ ਕਈ ਲੋਕਾਂ ਨੂੰ ਬਣਾਇਆ ਬੰਧਕ, 150 ਘਰ ਕਰਵਾਏ ਖਾਲੀ

Prabhjot Kaur
2 Min Read

ਨਿਊਜ਼ ਡੈਸਕ: ਨੀਦਰਲੈਂਡ ਦੇ Ede ਸ਼ਹਿਰ ‘ਚ ਸਥਿਤ ਇਕ ਕੈਫੇ ‘ਚ ਕਈ ਲੋਕਾਂ ਨੂੰ ਬੰਧਕ ਬਣਾਏ ਜਾਣ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਨੇ ਉਸ ਇਲਾਕੇ ਦੀ ਘੇਰਾਬੰਦੀ ਕਰ ਲਈ ਜਿੱਥੇ ਇੱਕ ਇਮਾਰਤ ਵਿੱਚ ਕਈ ਲੋਕਾਂ ਨੂੰ ਬੰਧਕ ਬਣਾਇਆ ਗਿਆ ਹੈ। ਪੁਲਿਸ ਆਲੇ-ਦੁਆਲੇ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾ ਰਹੀ ਹੈ। ਪੁਲਿਸ ਦੇ ਬੁਲਾਰੇ ਸਾਈਮਨ ਕਲੋਕ ਨੇ ਕਿਹਾ ਕਿ Ede ਵਿੱਚ ਕੁਝ ਲੋਕਾਂ ਨੂੰ ਬੰਧਕ ਬਣਾ ਲਿਆ ਗਿਆ ਹੈ, ਪਰ ਉਹਨਾਂ ਨੇ ਘਟਨਾ ਬਾਰੇ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ।

ਐਫਪੀ ਦੀ ਰਿਪੋਰਟ ਮੁਤਾਬਕ ਪੁਲਿਸ ਨੇ ਇਹ ਵੀ ਨਹੀਂ ਦੱਸਿਆ ਕਿ ਇਮਾਰਤ ਵਿੱਚ ਕਿੰਨੇ ਲੋਕਾਂ ਨੂੰ ਬੰਧਕ ਬਣਾਇਆ ਗਿਆ ਅਤੇ ਇਸ ਦੇ ਪਿੱਛੇ ਕੌਣ ਲੋਕ ਹਨ। ਇਸ ਤੋਂ ਪਹਿਲਾਂ, ਪੁਲਿਸ ਨੇ Ede ਸ਼ਹਿਰ ਦੇ ਇੱਕ ਕੇਂਦਰੀ ਚੌਕ ਦੇ ਨੇੜੇ 150 ਘਰਾਂ ਨੂੰ ਖਾਲੀ ਕਰਵਾ ਲਿਆ ਸੀ, ਇਹ ਕਹਿੰਦੇ ਹੋਏ ਕਿ ਇਸ ਖੇਤਰ ਵਿੱਚ ਇੱਕ ਵਿਅਕਤੀ ਹੈ ਜੋ ਉਹਨਾਂ ਨੂੰ ਜਾਂ ਹੋਰਾਂ ਲਈ ਖਤਰਾ ਪੈਦਾ ਕਰ ਸਕਦਾ ਹੈ।

- Advertisement -

ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ

ਐਮਸਟਰਡਮ ਤੋਂ 85 ਕਿਲੋਮੀਟਰ (53 ਮੀਲ) ਦੱਖਣ-ਪੂਰਬ ਵਿੱਚ, ਇੱਕ ਪੇਂਡੂ ਬਾਜ਼ਾਰ ਕਸਬੇ, Ede ਵਿੱਚ ਘਟਨਾ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਇੱਕ ਘੇਰਾਬੰਦੀ ਵਾਲੇ ਖੇਤਰ ਦੀਆਂ ਸੜਕਾਂ ‘ਤੇ ਨਜ਼ਰ ਆ ਰਹੇ ਹਨ। ਨਗਰਪਾਲਿਕਾ ਨੇ ਕਿਹਾ ਕਿ Ede ਦੇ ਮੱਧ ਹਿੱਸੇ ਵਿੱਚ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ।

ਹੁਣ ਖ਼ਬਰਾਂ ਆ ਰਹੀਆਂ ਹਨ ਕਿ ਪੁਲਿਸ ਨੇ ਕੈਫੇ ਵਿਚ ਬੰਧਕ ਬਣਾਏ ਗਏ ਤਿੰਨ ਲੋਕਾਂ ਨੂੰ ਰਿਹਾਅ ਕਰ ਦਿੱਤਾ ਹੈ, ਪਰ ਹਾਲੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਆਪ੍ਰੇਸ਼ਨ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ ਜਾਂ ਨਹੀਂ। ਬੰਧਕ ਬਣਾਉਣ ਦੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਕੇਂਦਰੀ ਸ਼ਹਿਰ Ede ਨੂੰ ਖਾਲੀ ਕਰਵਾ ਲਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

 

Share this Article
Leave a comment