ਪਹਿਲਾਂ ਕਾਂਗਰਸੀ ਕਹਿੰਦੇ ਸੀ ਸਾਨੂੰ ਫੜ ਲੋ, ਜੇ ਹੁਣ ਫੜ ਲਏ ਕਹਿੰਦੇ ਕਿਉਂ ਫੜਿਆ: CM ਮਾਨ

Rajneet Kaur
2 Min Read

ਚੰਡੀਗੜ੍ਹ: ਸੀਐਮ ਭਗਵੰਤ ਮਾਨ ਨੇ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ‘ਤੇ ਤੰਜ ਕਸਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਲੀਡਰ ਦੀ ਗ੍ਰਿਫ਼ਤਾਰੀ ਸਿਆਸੀ ਬਦਲਾਖੋਰੀ ਕਰਕੇ ਨਹੀਂ ਹੋ ਰਹੀ, ਕਾਨੂੰਨ ਮੁਤਾਬਕ ਹੀ ਸਾਰਾ ਕੰਮ ਹੋ ਰਿਹਾ ਹੈ। ਪਹਿਲਾਂ ਕਾਂਗਰਸੀ ਕਹਿੰਦੇ ਸੀ ਸਾਨੂੰ ਫੜ ਲੋ, ਜੇ ਹੁਣ ਫੜ ਲਏ ਕਹਿੰਦੇ ਕਿਉਂ ਫੜਿਆ।

- Advertisement -

ਦਸ ਦਈਏ ਕਿ ਕਾਂਗਰਸ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਉਸ ਸਮੇਂ ਫੜਿਆ ਜਦੋਂ ਉਹ ਮਾਲ ਰੋਡ ’ਤੇ ਇੱਕ ਸੈਲੂਨ ’ਚ ਵਾਲ ਕਟਵਾ ਰਹੇ ਸਨ। ਇਸ ਦੌਰਾਨ ਕਾਂਗਰਸੀ ਆਗੂਆਂ ਵੱਲੋਂ ਲਗਾਤਾਰ ਇਸ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਸ ਨੂੰ ਬਦਲਾਖੋਰੀ ਦੱਸਿਆ ਹੈ। ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਆਸ਼ੂ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਸੀ । ਉਨ੍ਹਾਂ ਦੀ ਵਿਜੀਲੈਂਸ ਅਧਿਕਾਰੀਆਂ ਨਾਲ ਬਹਿਸ ਵੀ ਹੋਈ। ਗੁੱਸੇ ’ਚ ਆਏ ਬਿੱਟੂ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਆਪਣੀ ਪਛਾਣ ਜ਼ਾਹਿਰ ਕਰਨ ਲਈ ਆਈਡੀ ਕਾਰਡ ਵੀ ਮੰਗੇ।

ਇਸ ਮਗਰੋਂ ਰਵਨੀਤ ਬਿੱਟੂ ਵੀ ਆਸ਼ੂ ਦੇ ਨਾਲ ਹੀ ਵਿਜੀਲੈਂਸ ਦਫ਼ਤਰ ਪਹੁੰਚੇ ਸਨ। ਉਨ੍ਹਾਂ ਕਾਂਗਰਸ ਵਰਕਰਾਂ ਨੂੰ ਵਿਜੀਲੈਂਸ ਦਫ਼ਤਰ ਦੇ ਬਾਹਰ ਪਹੁੰਚਣ ਦਾ ਸੱਦਾ ਦਿੱਤਾ ਜਿਸ ਤੋਂ ਬਾਅਦ ਵੱਡੀ ਗਿਣਤੀ ’ਚ ਪਾਰਟੀ ਵਰਕਰਾਂ ਨੇ ਵਿਜੀਲੈਂਸ ਦਫ਼ਤਰ ਦੇ ਬਾਹਰ ਧਰਨਾ  ਦਿੱਤਾ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਜਦੋਂ ਅਸੀਂ ਵੋਟਾਂ ਮੰਗਣ ਜਾ ਰਹੇ ਸੀ ਤਾਂ ਕਹਿ ਰਹੇ ਸੀ ਕਿ ਪੰਜਾਬ ਦਾ ਖ਼ਜ਼ਾਨਾ ਲੁੱਟਣ ਵਾਲਿਆਂ ਤੋਂ ਹਰ ਰੁਪਏ ਦਾ ਹਿਸਾਬ ਲਵਾਂਗੇ। ਇਹ ਗ੍ਰਿਫਤਾਰੀਆਂ ਇਸੇ ਲੜੀ ਦਾ ਹਿੱਸਾ ਹਨ। ਘੁਟਾਲੇ ਵਿੱਚ ਸ਼ਾਮਲ ਸਾਰੇ ਆਗੂਆਂ ਤੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment