ਨਿਊਜ਼ ਡੈਸਕ: ਯੂਪੀ ਦੇ ਪੀਲੀਭੀਤ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ‘ਚ ਗ੍ਰਨੇ.ਡ ਹਮਲੇ ਦੇ ਤਿੰਨ ਦੋ.ਸ਼ੀ ਮੁਕਾਬਲੇ ‘ਚ ਮਾਰੇ ਗਏ ਹਨ। ਇਹ ਕਾਰਵਾਈ ਸੋਮਵਾਰ ਸਵੇਰੇ ਯੂਪੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪਰੇਸ਼ਨ ਵਿੱਚ ਹੋਈ। ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ (25) ਵਾਸੀ ਮੁਹੱਲਾ ਕਲਾਨੌਰ, ਥਾਣਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ, ਵਰਿੰਦਰ ਸਿੰਘ ਉਰਫ ਰਵੀ ਪੁੱਤਰ ਰਣਜੀਤ ਸਿੰਘ ਉਰਫ ਜੀਤਾ (23) ਵਾਸੀ ਪਿੰਡ ਅਗਵਾਨ ਥਾਣਾ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ, ਜਸਨਪ੍ਰੀਤ ਸਿੰਘ ਉਰਫ ਪ੍ਰਤਾਪ ਸਿੰਘ (18) ਵਾਸੀ ਪਿੰਡ ਨਿੱਕਾ ਸੂਰ, ਥਾਣਾ ਕਲਾਨੌਰ ਗੁਰਦਾਸਪੁਰ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਦੋ ਏਕੇ 47 ਸਮੇਤ ਕਈ ਹਥਿਆਰ ਬਰਾਮਦ ਹੋਏ ਹਨ। ਤਿੰਨਾਂ ਅੱਤਵਾਦੀਆਂ ਦੀ ਪਛਾਣ ਗੁਰਵਿੰਦਰ ਸਿੰਘ, ਰਵੀ ਅਤੇ ਜਸਪ੍ਰੀਤ ਵਜੋਂ ਹੋਈ ਹੈ। ਤਿੰਨਾਂ ਨੇ ਕੁਝ ਸਮਾਂ ਪਹਿਲਾਂ ਪੰਜਾਬ ਦੇ ਗੁਰਦਾਸਪੁਰ ਪੁਲਿਸ ਚੌਕੀ ‘ਤੇ ਗ੍ਰਨੇ.ਡ ਹਮਲਾ ਕੀਤਾ ਸੀ।
ਰਿਪੋਰਟਾਂ ‘ਚ ਤਿੰਨੋਂ ਅੱਤ.ਵਾਦੀ ਜ਼ਖਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਹ ਮੁਕਾਬਲਾ ਪੂਰਨਪੁਰ ਇਲਾਕੇ ਵਿੱਚ ਹੋਇਆ। ਤਿੰਨਾਂ ਅੱਤਵਾਦੀਆਂ ਦੀ ਭਾਲ ਲਈ ਪੰਜਾਬ ਪੁਲਿਸ ਦੀ ਟੀਮ ਯੂਪੀ ਪੁਲਿਸ ਦੇ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾ ਰਹੀ ਸੀ। ਗੋਲੀਆਂ ਨਾਲ ਜ਼ਖਮੀ ਹੋਏ ਸਾਰੇ ਦੋਸ਼ੀਆਂ ਨੂੰ ਸੀ.ਐੱਚ.ਸੀ. ਪੂਰਨਪੁਰ ਭੇਜਿਆ ਗਿਆ, ਜਿੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤ.ਕ ਐਲਾਨ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।