ਨਿਊਜ਼ ਡੈਸਕ: ਕੋਲੰਬੀਆ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਯੂਰਪੀਅਨ-ਮੈਡੀਟੇਰੀਅਨ ਸੀਸਮੋਲੋਜੀਕਲ ਸੈਂਟਰ (EMSC) ਦੇ ਅਨੁਸਾਰ, ਭੂਚਾਲ ਦੀ ਸ਼ੁਰੂਆਤੀ ਤੀਬਰਤਾ 7.4 ਸੀ ਅਤੇ ਇਸ ਦਾ ਕੇਂਦਰ 115 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਇਸ ਦੌਰਾਨ, ਕੋਲੰਬੀਆਈ ਭੂ-ਵਿਗਿਆਨਕ ਸੇਵਾ (Colombian Geological Service) ਨੇ ਇਸ ਦੀ ਸ਼ੁਰੂਆਤੀ ਤੀਬਰਤਾ 6.7 ਦੱਸੀ ਹੈ।
ਕੋਲੰਬੀਆ ਦੀ ਨੈਸ਼ਨਲ ਯੂਨਿਟ ਫਾਰ ਡਿਜ਼ਾਸਟਰ ਰਿਸਕ ਮੈਨੇਜਮੈਂਟ (UNGRD) ਅਨੁਸਾਰ ਭੂਚਾਲ ਦਾ ਕੇਂਦਰ ਬੋਗੋਟਾ ਤੋਂ ਲਗਭਗ 400 ਕਿਲੋਮੀਟਰ ਪੱਛਮ ਵਿੱਚ ਸੈਨ ਜੋਸ ਡੇਲ ਪਾਲਮਾਰ ਦੇ ਨੇੜੇ ਦੱਸਿਆ ਗਿਆ ਹੈ। ਭੂਚਾਲ ਦੀ ਤੀਬਰਤਾ 6.6 ਮੈਗਨੀਟਿਊਡ ਦਰਜ ਕੀਤੀ ਗਈ ਅਤੇ ਇਸ ਦਾ ਕੇਂਦਰ ਜ਼ਮੀਨ ਤੋਂ ਲਗਭਗ 79 ਕਿਲੋਮੀਟਰ ਹੇਠਾਂ ਸੀ। ਭੂਚਾਲ ਦੇ ਝਟਕਿਆਂ ਤੋਂ ਬਾਅਦ ਕਈ ਇਲਾਕਿਆਂ ਵਿੱਚ ਲੋਕ ਘਬਰਾ ਕੇ ਘਰਾਂ ਅਤੇ ਇਮਾਰਤਾਂ ਤੋਂ ਬਾਹਰ ਨਿਕਲ ਆਏ।
ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਕੁਝ ਥਾਵਾਂ ’ਤੇ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਚੋਕੋ ਦੀ ਗਵਰਨਰ ਨੁਬੀਆ ਕੈਰੋਲੀਨਾ ਕੋਰਡੋਬਾ ਕੂਰੀ ਨੇ ਦੱਸਿਆ ਕਿ ਭੂਚਾਲ ਕਾਰਨ ਕਈ ਲੋਕ ਜ਼ਖਮੀ ਹੋਏ ਹਨ। ਸੂਬੇ ਦੀ ਰਾਜਧਾਨੀ ਕਵੀਬਦੋ ਵਿੱਚ ਵੀ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

