ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਤੋਂ ਬਾਅਦ ਲੋਕ ਬੁਰੀ ਤਰ੍ਹਾਂ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ ਸਨ। ਜਾਣਕਾਰੀ ਮੁਤਾਬਕ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਪ੍ਰਸ਼ਾਂਤ ਮਹਾਸਾਗਰ ਦੇ ਤੱਟ ‘ਤੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।
ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.6 ਮਾਪੀ ਗਈ। ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (ਯੂ. ਐੱਸ. ਜੀ. ਐੱਸ.) ਮੁਤਾਬਕ ਇਹ ਭੂਚਾਲ ਭਾਰਤੀ ਸਮੇਂ ਮੁਤਾਬਕ ਦੇਰ ਰਾਤ ਮਹਿਸੂਸ ਕੀਤਾ ਗਿਆ। ਭੂਚਾਲ ਨੇ ਬ੍ਰਿਟਿਸ਼ ਕੋਲੰਬੀਆ ਦੇ ਤੱਟਵਰਤੀ ਸ਼ਹਿਰ ਪੋਰਟ ਮੈਕਨੀਲ ਵਿੱਚ ਦਹਿਸ਼ਤ ਫੈਲਾ ਦਿੱਤੀ। ਭੂਚਾਲ ਦਾ ਕੇਂਦਰ ਪ੍ਰਸ਼ਾਂਤ ਮਹਾਸਾਗਰ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਦੱਸਿਆ ਗਿਆ ਹੈ। ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਹਾਲਾਂਕਿ ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਬੁਰੀ ਤਰ੍ਹਾਂ ਡਰ ਗਏ ਅਤੇ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਖੁੱਲ੍ਹੀ ਜਗ੍ਹਾ ‘ਤੇ ਆ ਗਏ ਸਨ। ਭੂਚਾਲ ਦੇ ਬਾਵਜੂਦ, ਅਮਰੀਕਾ ਦੇ ਰਾਸ਼ਟਰੀ ਸੁਨਾਮੀ ਕੇਂਦਰ ਨੇ ਸੁਨਾਮੀ ਦੇ ਕਿਸੇ ਵੀ ਖ਼ਤਰੇ ਤੋਂ ਇਨਕਾਰ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।