ਪਾਕਿਸਤਾਨ ਤੇ ਅਫ਼ਗਾਨਿਸਤਾਨ ‘ਚ ਭੂਚਾਲ ਨਾਲ ਤਬਾਹੀ, ਜਾਣੋ ਕਿੰਨੇ ਲੋਕਾਂ ਦੀ ਹੋਈ ਮੌਤ ਕਿੰਨੇ ਜ਼ਖ਼ਮੀ

global11
2 Min Read

ਇਸਲਾਮਾਬਾਦ  : ਬੀਤੀ ਰਾਤ ਕਈ ਇਲਾਕਿਆਂ ਵਿਚ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਿਸ ਵਿੱਚ ਕਈ ਥਾਵਾਂ ਤੇ ਭਾਰੀ ਨੁਕਸਾਨ ਵੀ ਹੋਇਆ ਹੈ। ਕਈ ਲੋਕ ਜ਼ਖ਼ਮੀ ਹੋਏ ਤੇ ਕਈਆਂ ਦੀ ਜਾਨ ਵੀ ਗਈ ਹੈ ਇਸੇ ਤਰ੍ਹਾਂ ਦਸ ਦਈਏ ਕਿ ਅਫਗਾਨਿਸਤਾਨ ‘ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਫਗਾਨਿਸਤਾਨ ਤੋਂ ਇਲਾਵਾ ਪਾਕਿਸਤਾਨ ਅਤੇ ਭਾਰਤ ‘ਚ ਵੀ ਭੂਚਾਲ ਦੇ ਝਟਕੇ ਆਏ । ਭੂਚਾਲ ਨੇ ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚ ਤਬਾਹੀ ਮਚਾ ਦਿੱਤੀ ਹੈ। ਇਨ੍ਹਾਂ ਦੋਵਾਂ ਦੇਸ਼ਾਂ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ, ਜਦੋਂਕਿ 150 ਤੋਂ ਵੱਧ ਜ਼ਖ਼ਮੀ ਹੋ ਗਏ। ਹਾਲਾਂਕਿ ਭਾਰਤ ‘ਚ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਅਫਗਾਨਿਸਤਾਨ ਵਿੱਚ ਭੂਚਾਲ ਦੀ ਤੀਬਰਤਾ 6.6 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਫੈਜ਼ਾਬਾਦ ਤੋਂ 133 ਕਿਲੋਮੀਟਰ ਦੱਖਣ-ਪੂਰਬ ਵਿਚ ਹਿੰਦੂਕੁਸ਼ ਖੇਤਰ ਵਿਚ ਸੀ। ਭੂਚਾਲ ਦਾ ਕੇਂਦਰ 156 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਭੂਚਾਲ ਦੇ ਝਟਕੇ ਅਫਗਾਨਿਸਤਾਨ, ਤੁਰਕਮੇਨਿਸਤਾਨ, ਕਜ਼ਾਕਿਸਤਾਨ, ਪਾਕਿਸਤਾਨ, ਭਾਰਤ, ਤਜ਼ਾਕਿਸਤਾਨ, ਉਜ਼ਬੇਕਿਸਤਾਨ, ਚੀਨ ਅਤੇ ਕਿਰਗਿਸਤਾਨ ਵਿੱਚ ਵੀ ਮਹਿਸੂਸ ਕੀਤੇ ਗਏ।ਪਾਕਿਸਤਾਨ ‘ਚ ਭੂਚਾਲ ਦੀ ਤੀਬਰਤਾ 6.8 ਮਾਪੀ ਗਈ। ਸਥਾਨਕ ਮੀਡੀਆ ਮੁਤਾਬਕ ਪਾਕਿਸਤਾਨ ‘ਚ ਭੂਚਾਲ ਕਾਰਨ 9 ਲੋਕਾਂ ਦੀ ਮੌਤ ਹੋ ਗਈ, ਜਦਕਿ 160 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਮ੍ਰਿਤਕਾਂ ‘ਚ ਦੋ ਔਰਤਾਂ ਵੀ ਸ਼ਾਮਲ ਹਨ। ਲਾਹੌਰ, ਇਸਲਾਮਾਬਾਦ, ਰਾਵਲਪਿੰਡੀ, ਪੇਸ਼ਾਵਰ, ਕੋਹਾਟ ਅਤੇ ਹੋਰ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਮੰਗਲਵਾਰ ਰਾਤ ਨੂੰ ਦਿੱਲੀ-ਐਨਸੀਆਰ ਸਮੇਤ ਉੱਤਰ ਭਾਰਤ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਰਾਤ ਕਰੀਬ 10:20 ਵਜੇ ਆਏ ਭੂਚਾਲ ਕਾਰਨ ਲੋਕ ਦਹਿਸ਼ਤ ਵਿੱਚ ਆ ਗਏ। ਇਸ ਤੋਂ ਇਲਾਵਾ ਹਰਿਆਣਾ, ਉੱਤਰ ਪ੍ਰਦੇਸ਼, ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼, ਉੱਤਰਾਖੰਡ ਵਿੱਚ ਵੀ ਭੂਚਾਲ ਦੇ ਤੇਜ਼ ਝਟਕਿਆਂ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ । ਦਿੱਲੀ-ਐੱਨਸੀਆਰ ‘ਚ ਭੂਚਾਲ ਕਾਰਨ ਇਮਾਰਤਾਂ ਹਿੱਲਣ ਲੱਗੀਆਂ ਅਤੇ ਲੋਕ ਡਰ ਦੇ ਮਾਰੇ ਘਰਾਂ ਅਤੇ ਦਫਤਰਾਂ ‘ਚੋਂ ਬਾਹਰ ਆ ਗਏ। ਇੱਕ ਅਧਿਕਾਰੀ ਨੇ ਦੱਸਿਆ ਕਿ ਭੂਚਾਲ ਦੇ ਤੁਰੰਤ ਬਾਅਦ ਜੰਮੂ ਖੇਤਰ ਦੇ ਕੁਝ ਹਿੱਸਿਆਂ ਵਿੱਚ ਮੋਬਾਈਲ ਸੇਵਾਵਾਂ ਵਿੱਚ ਵੀ ਦਿਕਤ ਆਈ।

Share this Article
Leave a comment