ਨਿਊਜ਼ ਡੈਸਕ: ਇੰਡੋਨੇਸ਼ੀਆ ਦੇ ਤਲੌਦ ਟਾਪੂ ‘ਤੇ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.7 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਸ ਭੂਚਾਲ ਦੀ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਇੰਡੋਨੇਸ਼ੀਆ ਵਿੱਚ ਭੂਚਾਲ ਨੇ ਤਬਾਹੀ ਮਚਾਈ ਸੀ।
ਇਹ ਭੂਚਾਲ ਮੰਗਲਵਾਰ ਦੇਰ ਰਾਤ 02:18 ਮਿੰਟ 47 ਸਕਿੰਟ ‘ਤੇ ਆਇਆ। ਰਾਹਤ ਦੀ ਗੱਲ ਇਹ ਹੈ ਕਿ ਹੁਣ ਤਕ ਇਸ ਭੂਚਾਲ ਵਿਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਭੂਚਾਲ ਦਾ ਕੇਂਦਰ ਜ਼ਮੀਨ ਦੇ ਹੇਠਾਂ 80 ਕਿਲੋਮੀਟਰ ਡੂੰਘਾ ਦਸਿਆ ਜਾ ਰਿਹਾ ਹੈ।
ਭਾਰਤ ਦੇ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ 6.7 ਤੀਬਰਤਾ ਵਾਲੇ ਭੂਚਾਲ ਦਾ ਕੇਂਦਰ ਤਲੌਦ ਟਾਪੂ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਸੀ। ਜੇਕਰ ਪਿਛਲੇ ਭੂਚਾਲ ਦੀ ਗੱਲ ਕਰੀਏ ਤਾਂ ਇੰਡੋਨੇਸ਼ੀਆ ਵਿੱਚ 30 ਦਸੰਬਰ ਨੂੰ ਆਏ ਭੂਚਾਲ ਦੀ ਤੀਬਰਤਾ 5.9 ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।