ਜਾਪਾਨ ਵਿੱਚ ਤੜਕਸਾਰ ਭੂਚਾਲ ਦੇ ਤੇਜ਼ ਝਟਕੇ! ਹੋਕਾਇਡੋ ਵਿੱਚ 6.1 ਤੀਬਰਤਾ ਨਾਲ ਕੰਬੀ ਧਰਤੀ; ਲੋਕ ਘਰਾਂ ‘ਚੋ ਨਿਕਲੇ ਬਾਹਰ

Global Team
2 Min Read

ਹੋਕਾਈਡੋ: ਜਾਪਾਨ ਦੇ ਲੋਕਾਂ ਨੂੰ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨੇ ਹਿਲਾ ਕੇ ਰੱਖ ਦਿੱਤਾ। ਭੂਚਾਲ ਉਸ ਸਮੇਂ ਆਇਆ ਜਦੋਂ ਲੋਕ ਗੂੜ੍ਹੀ ਨੀਂਦ ਵਿੱਚ ਸਨ। ਸੋਮਵਾਰ ਤੜਕੇ ਉੱਤਰੀ ਜਾਪਾਨ ਵਿੱਚ 6.1 ਤੀਬਰਤਾ ਦਾ ਭੂਚਾਲ ਆਇਆ, ਜਿਸ ਕਾਰਨ ਲੋਕਾਂ ਚ ਦਹਿਸ਼ਤ ਫੈਲ ਗਈ, ਕਈ ਥਾਵਾਂ ‘ਤੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣਾ ਪਿਆ।। ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਜਾਪਾਨ ਮੌਸਮ ਵਿਗਿਆਨ ਏਜੰਸੀ ਨੇ ‘ਐਕਸ’ (X) ‘ਤੇ ਇੱਕ ਪੋਸਟ ਰਾਹੀਂ ਦੱਸਿਆ ਕਿ ਸੋਮਵਾਰ ਤੜਕੇ ਜਾਪਾਨ ਦੇ ਹੋਕਾਇਡੋ ਖੇਤਰ ਵਿੱਚ 6.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਲੋਕ ਬੁਰੀ ਤਰ੍ਹਾਂ ਘਬਰਾ ਗਏ।ਏਜੰਸੀ ਦੇ ਅਨੁਸਾਰ, ਭੂਚਾਲ ਸਵੇਰੇ 5:24 ਵਜੇ (ਭਾਰਤੀ ਸਮੇਂ ਅਨੁਸਾਰ ਰਾਤ 01:54 ਵਜੇ) ਆਇਆ, ਜਿਸ ਦੀ ਤੀਬਰਤਾ ਮੱਧ ਟੋਕਾਚੀ ਖੇਤਰ ਵਿੱਚ ‘5+’ ਦਰਜ ਕੀਤੀ ਗਈ। ਅਧਿਕਾਰੀਆਂ ਨੇ ਇਸੇ ਖੇਤਰ ਦੇ ਕੁਝ ਹਿੱਸਿਆਂ ਵਿੱਚ ਤੀਬਰਤਾ 5 ਤੋਂ ਥੋੜ੍ਹੀ ਘੱਟ ਰਹਿਣ ਦੀ ਵੀ ਸੂਚਨਾ ਦਿੱਤੀ ਹੈ।

ਜਾਪਾਨ ਮੌਸਮ ਵਿਗਿਆਨ ਏਜੰਸੀ ਨੇ ਲੋਕਾਂ ਨੂੰ ਅਗਲੇਰੀ ਜਾਣਕਾਰੀ ਅਤੇ ਸੰਭਾਵਿਤ ਆਫਟਰਸ਼ੌਕਸ (ਭੂਚਾਲ ਤੋਂ ਬਾਅਦ ਦੇ ਝਟਕੇ) ਲਈ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਏਜੰਸੀ ਨੇ ਕਿਹਾ, “ਪ੍ਰਭਾਵਿਤ ਇਲਾਕਿਆਂ ਵਿੱਚ ਰਹਿਣ ਵਾਲੇ ਲੋਕ ਘਬਰਾਉਣ ਨਾ,” ਅਤੇ ਤੇਜ਼ ਝਟਕੇ ਮਹਿਸੂਸ ਕਰਨ ਵਾਲੇ ਖੇਤਰਾਂ ਦੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਕਿਓਡੋ ਨਿਊਜ਼ (Kyodo News) ਦੇ ਅਨੁਸਾਰ, ਦੇਸ਼ ਨੇ ਅਜੇ ਤੱਕ ਭੂਚਾਲ ਤੋਂ ਬਾਅਦ ਸੁਨਾਮੀ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ਫਿਲਹਾਲ ਕਿਸੇ ਵੱਡੇ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਤੁਰੰਤ ਪੁਸ਼ਟੀ ਨਹੀਂ ਹੋਈ ਹੈ। ਵਧੇਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮਤੇ ਵੀ Follow ਕਰਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment