ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ ‘ਚ ਭੂਚਾਲ, ਰਿਕਟਰ ਪੈਮਾਨੇ ‘ਤੇ ਤੀਬਰਤਾ 7.3

navdeep kaur
2 Min Read

ਵੈਲਿੰਗਟਨ : ਨਿਊਜ਼ੀਲੈਂਡ ‘ਚ ਜ਼ਬਰਦਸਤ ਭੂਚਾਲ ਆਇਆ ਹੈ। ਇਸਦੀ ਰਿਕਟਰ ਪੈਮਾਨੇ ‘ਤੇ ਤੀਬਰਤਾ 7.2 ਮਾਪੀ ਗਈ ਹੈ। ਭਾਰਤੀ ਸਮੇਂ ਮੁਤਾਬਕ ਸੋਮਵਾਰ ਸਵੇਰੇ 6.11 ਵਜੇ ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਮਾਰਚ ਮਹੀਨੇ ਵਿੱਚ ਵੀ ਨਿਊਜ਼ੀਲੈਂਡ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

ਹਾਲਾਂਕਿ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਦੇ ਨਾਲ ਹੀ ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ ਯਾਨੀ USGS ਨੇ ਦੱਸਿਆ ਕਿ ਇਹ ਭੂਚਾਲ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਕੋਈ ਵੱਡਾ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ। ਦੱਸ ਦਈਏ ਕਿ ਪਿਛਲੇ ਮਹੀਨੇ ਵੀ ਨਿਊਜ਼ੀਲੈਂਡ ‘ਚ ਭੂਚਾਲ ਦੇ ਖਤਰਨਾਕ ਝਟਕੇ ਮਹਿਸੂਸ ਕੀਤੇ ਗਏ ਸਨ। ਉਦੋਂ ਵੀ ਕਰਮਾਡੇਕ ਟਾਪੂ ਦੇ ਨੇੜੇ ਧਰਤੀ ਕੰਬ ਰਹੀ ਸੀ। ਉਦੋਂ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.1 ਮਾਪੀ ਗਈ ਸੀ। ਇਸ ਨਾਲ ਅਜੇ ਉਥੋਂ ਦੇ ਲੋਕਾਂ ਦੇ ਅੰਦਰ ਅਜੇ ਵੀ ਸਹਿਮ ਜਾਰੀ ਹੈ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment