ਇਸਲਾਮਾਬਾਦ: ਪਾਕਿਸਤਾਨ ਦੇ ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਰਾਜਧਾਨੀ ਇਸਲਾਮਾਬਾਦ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ 5.7 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦੇ ਝਟਕੇ ਪੰਜਾਬ ਅਤੇ ਖੈਬਰ ਪਖਤੂਨਖਵਾ ਸੂਬਿਆਂ ਦੇ ਨਾਲ-ਨਾਲ ਸੰਘੀ ਰਾਜਧਾਨੀ ਦੇ ਕਈ ਹਿੱਸਿਆਂ ‘ਚ ਵੀ ਮਹਿਸੂਸ ਕੀਤੇ ਗਏ।
ਪਾਕਿਸਤਾਨ ਦੇ ਮੌਸਮ ਵਿਭਾਗ ਦੇ ਅਨੁਸਾਰ, ਭੂਚਾਲ ਪਾਕਿਸਤਾਨੀ ਮਿਆਰੀ ਸਮੇਂ (ਪੀ. ਐੱਸ. ਟੀ.) ਰਾਤ ਕਰੀਬ 11:30 ਵਜੇ ਆਇਆ ਅਤੇ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.7 ਦਰਜ ਕੀਤੀ ਗਈ। ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਪਾਕਿਸਤਾਨ ਅਤੇ ਅਫਗਾਨਿਸਤਾਨ ‘ਤੇ ਅਸਰ ਜੀਓ ਨਿਊਜ਼ ਨੇ ਮੌਸਮ ਵਿਭਾਗ ਦੇ ਹਵਾਲੇ ਨਾਲ ਕਿਹਾ ਕਿ ਭੂਚਾਲ ਦਾ ਕੇਂਦਰ ਪੰਜਾਬ ਸੂਬੇ ਦੇ ਦੱਖਣ-ਪੱਛਮੀ ਹਿੱਸੇ ‘ਚ ਡੇਰਾ ਗਾਜ਼ੀ ਖਾਨ ਇਲਾਕੇ ਦੇ ਨੇੜ੍ਹੇ 10 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ।
ਹਾਲਾਂਕਿ, ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਭੂਚਾਲ ਦੀ ਤੀਬਰਤਾ 5.4 ਦਰਜ ਕੀਤੀ ਗਈ, ਜਿਸ ਨਾਲ ਭਾਰਤ, ਪਾਕਿਸਤਾਨ ਅਤੇ ਅਫਗਾਨਿਸਤਾਨ ਪ੍ਰਭਾਵਿਤ ਹੋਏ।
ਇਸ ਦੌਰਾਨ ਭਾਰਤ ਦੇ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਪਾਕਿਸਤਾਨ ‘ਚ ਦੁਪਹਿਰ 12:58 ‘ਤੇ 5.8 ਤੀਬਰਤਾ ਦਾ ਭੂਚਾਲ ਆਇਆ। ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਦੋ ਹਫ਼ਤਿਆਂ ਵਿੱਚ ਹਲਕੇ ਭੂਚਾਲ ਦੀ ਇਹ ਦੂਜੀ ਘਟਨਾ ਹੈ। 29 ਅਗਸਤ ਨੂੰ ਅਫਗਾਨਿਸਤਾਨ ਵਿੱਚ 5.7 ਤੀਬਰਤਾ ਦਾ ਭੂਚਾਲ ਆਇਆ, ਜਿਸ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 255 ਕਿਲੋਮੀਟਰ ਹੇਠਾਂ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।