ਨਵੀਂ ਦਿੱਲੀ :- ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਹਿੱਸਿਆਂ ’ਚ 10 ਵਜ ਕੇ 34 ਮਿੰਟ ’ਤੇ ਭੂਚਾਲ ਦੇ ਤਕੜੇ ਝਟਕੇ ਮਹਿਸੂਸ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਭੂਚਾਲ ਦੇ ਝਟਕੇ ਪੰਜਾਬ, ਜੰਮੂ-ਕਸ਼ਮੀਰ, ਹਰਿਆਣਾ, ਰਾਜਸਥਾਨ, ਗੁਜਰਾਤ ਸਣੇ ਉੱਤਰ ਭਾਰਤ ਦੇ ਕਈ ਇਲਾਕਿਆਂ ’ਚ ਮਹਿਸੂਸ ਕੀਤੇ ਗਏ।
ਦੱਸ ਦਈਏ ਭੂਚਾਲ ਤੀਬਰਤਾ 6.1 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਤਜ਼ਾਕਿਸਤਾਨ ’ਚ ਜ਼ਮੀਨ ਤੋਂ 80 ਕਿਲੋਮੀਟਰ ਹੇਠਾਂ ਦੱਸਿਆ ਜਾ ਰਿਹਾ ਹੈ।