Breaking News

ਅੰਮ੍ਰਿਤਸਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਵਿੱਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।  ਰਿਕਟਰ ਪੈਮਾਨੇ ‘ਤੇ ਇਨ੍ਹਾਂ ਦੀ ਤੀਬਰਤਾ 4.1 ਮਾਪੀ ਗਈ ਹੈ। ਭੂਚਾਲ ਸੋਮਵਾਰ ਸਵੇਰੇ ਕਰੀਬ 3.42 ਵਜੇ ਆਇਆ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 120 ਕਿਲੋਮੀਟਰ ਹੇਠਾਂ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ-ਐਨਸੀਆਰ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

ਦੋ ਦਿਨ ਪਹਿਲਾਂ ਵੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। 12 ਨਵੰਬਰ ਦੀ ਰਾਤ ਨੂੰ 8 ਤੋਂ 8:15 ਦਰਮਿਆਨ ਕਰੀਬ 30 ਤੋਂ 40 ਸਕਿੰਟ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੰਡੀਗੜ੍ਹ ਅਤੇ ਪੰਜਾਬ ਤੋਂ ਇਲਾਵਾ ਪੂਰੀ ਦਿੱਲੀ ਐਨਸੀਆਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।

ਮੰਗਲਵਾਰ ਦੇਰ ਰਾਤ 1:57 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਨ੍ਹਾਂ ਦੀ ਤੀਬਰਤਾ 6.3 ਮਾਪੀ ਗਈ। ਇਸ ਤੋਂ ਬਾਅਦ ਸ਼ਨੀਵਾਰ ਸ਼ਾਮ ਕਰੀਬ 7:57 ‘ਤੇ 5.4 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਪਾਰਟੀ ਤੋਂ ਬਾਹਰ ਕੱਢੇ ਜਾਣ ਤੋਂ ਬਾਅਦ ਕਮਲਜੀਤ ਬਰਾੜ ਦਾ ਵੱਡਾ ਬਿਆਨ! ਰਾਜਾ ਵੜਿੰਗ ਨੂੰ ਦੱਸਿਆ ਹੰਕਾਰਿਆ ਹੋਇਆ ਵਿਅਕਤੀ

ਬਾਘਾ ਪੁਰਾਣਾ: ਪੰਜਾਬ ਦੇ ਬਹੁਚਰਚਿਤ ਨਾਮਾ ਦੇ ਵਿੱਚ ਅੱਜ ਸ਼ੁਮਾਰ ਨਾਮ ਭਾਈ ਅੰਮ੍ਰਿਤਪਾਲ ਸਿੰਘ ਬਾਰੇ …

Leave a Reply

Your email address will not be published. Required fields are marked *