ਮਨੀਲਾ: ਫਿਲੀਪੀਨਜ਼ ਦੇ ਮਿੰਡਾਨਾਓ ਟਾਪੂ ‘ਤੇ ਬੁੱਧਵਾਰ ਨੂੰ ਰਿਕਟਰ ਪੈਮਾਨੇ ‘ਤੇ 6.0 ਦੀ ਤੀਬਰਤਾ ਵਾਲਾ ਭੂਚਾਲ ਆਇਆ ਹੈ। ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ (GFZ) ਨੇ ਰਿਪੋਰਟ ਦਿੱਤੀ ਕਿ ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ।
ਭੂਚਾਲ ਕਾਰਨ ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਮੌਤਾਂ ਜਾਂ ਭੌਤਿਕ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਫਿਲੀਪੀਨਜ਼ ਵਿੱਚ ਜਵਾਲਾਮੁਖੀ ਅਤੇ ਭੂਚਾਲ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੋ ਰਿਹਾ ਹੈ ਕਿਉਂਕਿ ਇਹ ਪ੍ਰਸ਼ਾਂਤ ਮਹਾਸਾਗਰ ਦੇ “ਰਿੰਗ ਆਫ਼ ਫਾਇਰ” ‘ਤੇ ਸਥਿਤ ਹੈ, ਜਿੱਥੇ ਟੈਕਟੋਨਿਕ ਪਲੇਟਾਂ ਮਿਲਦੀਆਂ ਹਨ। ਅਕਤੂਬਰ 2013 ਵਿੱਚ, ਫਿਲੀਪੀਨਜ਼ ਵਿੱਚ 7.1 ਤੀਬਰਤਾ ਦਾ ਇੱਕ ਵੱਡਾ ਭੂਚਾਲ ਆਇਆ ਸੀ, ਜਿਸ ਵਿੱਚ 220 ਤੋਂ ਵੱਧ ਲੋਕ ਮਾਰੇ ਗਏ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

