ਨਿਊਜ਼ ਡੈਸਕ: ਜੇਕਰ ਰੋਜ਼ ਇੱਕ ਸੇਬ ਖਾਣ ਨਾਲ ਤੁਸੀਂ ਬਿਮਾਰੀਆਂ ਤੋਂ ਦੂਰ ਰਹਿ ਸਕਦੇ ਹੋ ਤਾਂ ਹਰ ਰੋਜ਼ ਆਂਡਾ ਖਾਣਾ ਵੀ ਤੁਹਾਡੀ ਸਿਹਤ ਲਈ ਫਾਇਦੇਮੰਦ ਸਾਬਿਤ ਹੋ ਸਕਦਾ ਹੈ। ਅੰਡੇ ਨੂੰ ਨਾ ਸਿਰਫ ਤੁਹਾਡੀ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ ਬਲਕਿ ਇਹ ਤੁਹਾਡੀ ਚਮੜੀ ਅਤੇ ਵਾਲਾਂ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
ਪੌਸ਼ਟਿਕ ਤੱਤ
ਅੰਡੇ ਵਿੱਚ ਵਿਟਾਮਿਨ ਡੀ , ਵਿਟਾਮਿਨ ਏ, ਵਿਟਾਮਿਨ ਬੀ2, ਵਿਟਾਮਿਨ ਬੀ12, ਬਾਇਓਟਿਨ ਅਤੇ ਫੋਲੇਟ ਹੁੰਦੇ ਹਨ। ਇਹ ਸਾਰੇ ਵਿਟਾਮਿਨ ਇਮਿਊਨਿਟੀ, ਹੱਡੀਆਂ ਅਤੇ ਸਮੁੱਚੀ ਸਿਹਤ ਲਈ ਬਹੁਤ ਚੰਗੇ ਮੰਨੇ ਜਾਂਦੇ ਹਨ।
ਉੱਚ-ਗੁਣਵੱਤਾ ਪ੍ਰੋਟੀਨ
ਅੰਡੇ ਮਾਸਪੇਸ਼ੀਆਂ ਨੂੰ ਬਣਾਏ ਰੱਖਣ ਅਤੇ ਸੈੱਲਾਂ ਦੀ ਮੁਰੰਮਤ ਕਰਨ ਵਿੱਚ ਮਦਦ ਕਰਦੇ ਹਨ। ਇਸ ਦੇ ਨਾਲ ਹੀ ਅੰਡੇ ‘ਚ ਪ੍ਰੋਟੀਨ ਵੀ ਪਾਇਆ ਜਾਂਦਾ ਹੈ ਜਿਸ ਨੂੰ ਸਾਡਾ ਸਰੀਰ ਆਸਾਨੀ ਨਾਲ ਹਜ਼ਮ ਕਰ ਲੈਂਦਾ ਹੈ।
ਭਾਰ ਘਟਾਉਣਾ
ਆਂਡਾ ਤੁਹਾਡੇ ਭਾਰ ਨੂੰ ਬਰਕਰਾਰ ਰੱਖਣ ਵਿੱਚ ਮਦਦ ਕਰਦਾ ਹੈ। ਅੰਡੇ ‘ਚ ਮੌਜੂਦ ਪ੍ਰੋਟੀਨ ਕਾਰਨ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਕਾਰਨ ਤੁਹਾਨੂੰ ਕੋਈ ਵੀ ਗੈਰ-ਸਿਹਤਮੰਦ ਖਾਣ ਦੀ ਲਾਲਸਾ ਨਹੀਂ ਹੁੰਦੀ।
ਗਰਭਵਤੀ ਮਹਿਲਾ
ਗਰਭ ਅਵਸਥਾ ਦੌਰਾਨ ਅੰਡਿਆਂ ਨੂੰ ਔਰਤਾਂ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ, ਕਿਉਂਕਿ ਇਸ ਵਿੱਚ ਫੋਲੇਟ ਅਤੇ ਹੋਰ ਪੋਸ਼ਕ ਤੱਤ ਹੁੰਦੇ ਹਨ ਜੋ ਗਰਭ ਵਿੱਚ ਬੱਚੇ ਦੇ ਵਿਕਾਸ ਲਈ ਜ਼ਰੂਰੀ ਹੁੰਦੇ ਹਨ।
ਚਮੜੀ ਲਈ
ਆਂਡਾ ਤੁਹਾਡੀ ਚਮੜੀ ਨੂੰ ਨਰਮ ਅਤੇ ਚਮਕਦਾਰ ਬਣਾਉਣ ਵਿੱਚ ਮਦਦ ਕਰਦਾ ਹੈ। ਅੰਡੇ ਵਿੱਚ ਲੂਟੀਨ ਅਤੇ ਪ੍ਰੋਟੀਨ ਹੁੰਦੇ ਹਨ ਜੋ ਚਮੜੀ ਦੀ ਨਮੀ ਨੂੰ ਬਰਕਰਾਰ ਰੱਖਦੇ ਹਨ ਅਤੇ ਵਧਦੀ ਉਮਰ ਦੇ ਲੱਛਣਾਂ ਨੂੰ ਘੱਟ ਕਰਨ ਵਿੱਚ ਵੀ ਮਦਦ ਕਰਦੇ ਹਨ।
ਅੱਖਾਂ ਲਈ
ਇਸ ‘ਚ ਕਈ ਤਰ੍ਹਾਂ ਦੇ ਵਿਟਾਮਿਨ ਪਾਏ ਜਾਂਦੇ ਹਨ। ਅੰਡੇ ਦੇ ਪੀਲੇ ਹਿੱਸੇ ਵਿੱਚ 9 ਤਰ੍ਹਾਂ ਦੇ ਅਮੀਨੋ ਐਸਿਡ ਪਾਏ ਜਾਂਦੇ ਹਨ। ਆਂਡੇ ਵਿੱਚ ਲੂਟੀਨ ਅਤੇ ਜ਼ੈਕਸੈਂਥਿਨ ਨਾਮਕ ਐਂਟੀਆਕਸੀਡੈਂਟ ਹੁੰਦੇ ਹਨ ਜੋ ਅੱਖਾਂ ਦੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।