ਚੰਡੀਗੜ੍ਹ: ਚੋਣ ਜਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਗਿੱਦੜਬਾਹਾ ਤੋਂ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦੋਵਾਂ ਲੀਡਰਾਂ ਨੂੰ ਚੋਣ ਕਮਿਸ਼ਨ ਨੇ 24 ਘੰਟਿਆਂ ਦੇ ਵਿਚ-ਵਿਚ ਜਵਾਬ ਦੇਣ ਲਈ ਕਿਹਾ ਹੈ।
ਦੱਸ ਦਈਏ ਕਿ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਚੋਣ ਪ੍ਰਚਾਰ ਦੌਰਾਨ ਮੌਜੂਦ ਲੋਕਾਂ ਨੂੰ ਕੇਂਦਰ ਸਰਕਾਰ ਵਿੱਚ ਨੌਕਰੀਆਂ ਦੇਣ ਦਾ ਵਾਅਦਾ ਕਰ ਰਹੇ ਸਨ ਅਤੇ ਕਹਿ ਰਹੇ ਸਨ ਕਿ ਪੰਜਾਬ ਰੋਡਵੇਜ਼ ਦੇ ਜੀ.ਐਮ ਉਨ੍ਹਾਂ ਨੂੰ ਜਾਣਦੇ ਹਨ। ਇਸ ਦੇ ਨਾਲ ਹੀ ਸਾਨੂੰ ਰੇਲਵੇ ਵਿੱਚ ਨੌਕਰੀ ਮਿਲੇਗੀ। ਰੇਲ ਮੰਤਰੀ ਕੁਝ ਦਿਨ ਬਰਨਾਲਾ ‘ਚ ਹੀ ਰਹਿਣਗੇ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ। ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਪਹੁੰਚ ਗਈ ਸੀ।
ਇਸ ਤੋਂ ਇਲਾਵਾ ਰਾਜਾ ਵੜਿੰਗ ‘ਤੇ ਮਸਜਿਦ ਜਾ ਕੇ ਪ੍ਰਚਾਰ ਕਰਨ ਦਾ ਦੋਸ਼ ਹੈ। ਇਸ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ। ਰਾਜਾ ਵੜਿੰਗ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਫੋਟੋ ਸ਼ੇਅਰ ਕੀਤੀ ਸੀ। ਇਸ ਨੂੰ ਦੇਖਦੇ ਹੋਏ ਦੋਵਾਂ ਲੀਡਰਾਂ ਨੂੰ 24 ਘੰਟਿਆਂ ਅੰਦਰ ਜਵਾਬ ਦੇਣ ਲਈ ਕਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।