ਵੱਡੀ ਖਬਰ! ਪੰਜਾਬ ਸਣੇ ਤਿੰਨ ਸੂਬਿਆਂ ‘ਚ ਜ਼ਿਮਨੀ ਚੋਣਾਂ ਦੀ ਬਦਲੀ ਤਰੀਕ

Global Team
1 Min Read

ਨਵੀਂ ਦਿੱਲੀ: ਤਿੰਨ ਸੂਬਿਆਂਦੀਆਂ ਉਪ ਚੋਣਾਂ ਦੀਆਂ ਤਰੀਕਾਂ ਬਦਲ ਦਿੱਤੀਆਂ ਗਈਆਂ ਹਨ। ਵੱਖ-ਵੱਖ ਤਿਉਹਾਰਾਂ ਦੇ ਮੱਦੇਨਜ਼ਰ ਕੇਰਲ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਨੂੰ ਮੁੜ ਤੈਅ ਕੀਤੀ ਗਈ ਹੈ।

ਚੋਣ ਕਮਿਸ਼ਨ ਨੇ ਇਹ ਫੈਸਲਾ ਕਾਂਗਰਸ, ਭਾਜਪਾ, ਬਸਪਾ, ਆਰਐਲਡੀ ਅਤੇ ਹੋਰ ਰਾਸ਼ਟਰੀ ਅਤੇ ਰਾਜ ਪੱਧਰੀ ਪਾਰਟੀਆਂ ਦੀ ਅਪੀਲ ‘ਤੇ ਲਿਆ ਹੈ ਅਤੇ ਘੱਟ ਵੋਟਿੰਗ ਦੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਤਿੰਨ ਰਾਜਾਂ ਕੇਰਲਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੁਣ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਹੋਣਗੀਆਂ।

ਦੇਸ਼ ਭਰ ਦੇ ਸਾਰੇ ਰਾਜਾਂ ਵਿੱਚ ਹੋਣ ਵਾਲੀਆਂ ਉਪ ਚੋਣਾਂ ਦੇ ਨਤੀਜੇ 23 ਅਕਤੂਬਰ ਨੂੰ ਆਉਣਗੇ। ਦਰਅਸਲ ਝਾਰਖੰਡ ਅਤੇ ਮਹਾਰਾਸ਼ਟਰ ਵਿਧਾਨ ਸਭਾ ਦੇ ਚੋਣ ਨਤੀਜੇ ਵੀ ਇਸੇ ਦਿਨ ਐਲਾਨੇ ਜਾਣੇ ਹਨ। ਝਾਰਖੰਡ ਵਿੱਚ 13 ਅਤੇ 20 ਨਵੰਬਰ ਨੂੰ ਦੋ ਪੜਾਵਾਂ ਵਿੱਚ ਵੋਟਿੰਗ ਹੋਣੀ ਹੈ। ਜਦੋਂ ਕਿ ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ।

Share This Article
Leave a Comment