ਚੋਣ ਕਮਿਸ਼ਨ ਨੇ ਚੋਣ ਰੈਲੀਆਂ ਤੇ ਰੋਡ ਸ਼ੋਅ ’ਤੇ ਲਗਾਈਆਂ ਪਾਬੰਦੀਆਂ ‘ਚ ਕੀਤਾ ਵਾਧਾ

TeamGlobalPunjab
1 Min Read

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਰੈਲੀਆਂ ਤੇ ਰੋਡ ਸ਼ੋਅ ’ਤੇ ਰੋਕ 22 ਜਨਵਰੀ ਤੱਕ ਵਧਾ ਦਿੱਤੀ ਹੈ। ਇਹ ਫ਼ੈਸਲਾ ਅੱਜ ਪੰਜ ਰਾਜਾਂ ਦੇ ਮੁੱਖ ਸਕੱਤਰਾਂ, ਸਿਹਤ ਸਕੱਤਰਾਂ ਅਤੇ ਰਾਜਾਂ ਦੇ ਮੁੱਖ ਚੋਣ ਕਮਿਸ਼ਨ ਨਾਲ ਭਾਰਤੀ ਚੋਣ ਕਮਿਸ਼ਨ ਦੀ ਬੈਠਕ ਦੌਰਾਨ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿੱਚ ਚੋਣਾਂ ਹੋਣੀਆਂ ਹਨ ਪਰ ਕਰੋਨਾ ਦੇ ਵਧਦੇ ਮਾਮਲਿਆਂ ਕਾਰਨ ਕਮਿਸ਼ਨ ਕਾਫ਼ੀ ਚਿੰਤਤ ਹੈ।

Share this Article
Leave a comment