Breaking News

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

 ਉੱਪ ਚੋਣ ਕਮਿਸ਼ਨਰ ਨੇ ਚੋਣ ਡਿਊਟੀ ’ਤੇ ਤਾਇਨਾਤ ਸਟਾਫ ਲਈ ਕੋਵਿਡ-19 ਵੈਕਸੀਨੇਸ਼ਨ ਯਕੀਨੀ ਬਣਾਉਣ ਲਈ ਚੋਣ ਅਫ਼ਸਰਾਂ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਵਿਧਾਨ ਸਭਾ-2022 ਦੀਆਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ (ECI) ਨੇ ਸੂਬੇ ਵਿੱਚ ਹੋਣ ਜਾ ਰਹੀਆਂ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।

ਇਹ ਵਰਚੁਅਲ ਸਮੀਖਿਆ ਮੀਟਿੰਗ ਡਿਪਟੀ ਚੋਣ ਕਮਿਸ਼ਨਰ (ਡੀ.ਈ.ਸੀ.) ਨਿਤੇਸ਼ ਕੁਮਾਰ ਵਿਆਸ ਦੀ ਅਗਵਾਈ ਵਿੱਚ ਕੀਤੀ ਗਈ , ਜਿਸ ਦੌਰਾਨ  ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਵੀ ਮੌਜੂਦ ਰਹੇ। ਮੀਟਿੰਗ ਵਿੱਚ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਅਤੇ ਪੁਲਿਸ ਕਮਿਸ਼ਨਰ /ਸੀਨੀਅਰ ਪੁਲਿਸ ਕਪਤਾਨ(ਐਸ.ਐਸ.ਪੀ) ਵੀ ਹਾਜ਼ਰ ਸਨ।

ਕੋਵਿਡ-19 ਦੇ ਨਵੇਂ ਰੂਪ ‘ਓਮੀਕਰੋਨ’ ਦੇ ਮੱਦੇਨਜ਼ਰ, ਨਿਤੇਸ਼ ਕੁਮਾਰ ਵਿਆਸ ਨੇ ਚੋਣ ਡਿਊਟੀਆਂ ਲਈ ਤਾਇਨਾਤ ਕੀਤੇ ਜਾਣ ਵਾਲੇ ਸਾਰੇ ਸਟਾਫ ਅਤੇ ਵਲੰਟੀਅਰਾਂ ਨੂੰ ਟੀਕਾਕਰਣ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨਾਂ ਸਮੂਹ ਡੀ.ਈ.ਓਜ਼ ਨੂੰ ਸਟਾਫ ਵਾਸਤੇ ਕੋਵਿਡ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਨਿਰਦੇਸ਼ ਦਿੱਤੇ।

ਉਨਾਂ ਡੀ.ਈ.ਓਜ ਨੂੰ ਨਵੇਂ ਵੋਟਰਾਂ ਨੂੰ ਸ਼ਾਮਲ ਕਰਨ ਅਤੇ ਮੌਜੂਦਾ ਵੋਟਾਂ ਕੱਟਣ ਜਾਂ ਤਬਦੀਲ ਕਰਨ ਦੇ ਮਾਮਲਿਆਂ ਨੂੰ ਮੁਕੰਮਲ ਕਰਨ  ਲਈ ਵੀ ਕਿਹਾ। ਉਨਾਂ ਨੇ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਅਤੇ ‘1950’ ਵੋਟਰ ਹੈਲਪਲਾਈਨ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਟੈਕਸਟ ਮੈਸੇਜ ਭੇਜਣ ਜਾਂ ਮਸ਼ਹੂਰ ਹਸਤੀਆਂ ਜਾਂ ਖਿਡਾਰੀਆਂ ਨੂੰ ਮੁਹਿੰਮ ਵਿੱਚ ਸ਼ਾਮਲ ਕਰਕੇ ‘ਸਵੀਪ’ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਨਿਤੇਸ਼ ਕੁਮਾਰ ਵਿਆਸ ਨੇ ਜ਼ਿਲਾ ਚੋਣ ਅਫਸਰਾਂ (ਡੀ.ਈ.ਓਜ) ਨੂੰ ਸਾਰੇ ਆਰ.ਓਜ਼/ਏ.ਆਰ.ਓਜ਼ ਦੀ ਪ੍ਰਮਾਣਿਤ ਸਿਖਲਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਅਤੇ ਉਨਾਂ ਨੂੰ ਵੱਧ ਤੋਂ ਵੱਧ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਜਾਣ ਦੀ ਹਦਾਇਤ ਕੀਤੀ।

ਵਿਆਸ ਨੇ ਉਨਾਂ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਢੁਕਵੇਂ ਰੈਂਪ ਅਤੇ ਵੀਲਚੇਅਰਾਂ ਨੂੰ ਯਕੀਨੀ ਬਣਾ ਕੇ ਦਿਵਿਆਂਗ ਅਤੇ ਬਜ਼ੁਰਗ ਵੋਟਰਾਂ ਲਈ ਨਿਰਵਿਘਨ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨਾਂ ਅਧਿਕਾਰੀਆਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਵੈਬਕਾਸਟਿੰਗ ਯਕੀਨੀ ਬਣਾਉਣ ਲਈ ਵੀ ਤਾਕੀਦ ਕੀਤੀ।

ਉਨਾਂ ਸਬੰਧਤ ਅਧਿਕਾਰੀਆਂ ਨੂੰ ਆਪੋ-ਆਪਣੇ ਜਿਲਿਆਂ ਵਿੱਚ ਹਥਿਆਰ ਜਮਾਂ ਕਰਵਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ। ਉਨਾਂ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਵੱਧ ਖਰਚੇ ਵਾਲੇ ਹਲਕਿਆਂ ਦੀ ਪਛਾਣ ਸਬੰਧੀ ਪ੍ਰਕਿਰਿਆ ਨੂੰ ਤੇਜ ਕਰਨ ਲਈ ਕਿਹਾ।

ਇਸ ਮੀਟਿੰਗ ਦੌਰਾਨ ਡੀਈਓਜ਼ ਅਤੇ ਪੁਲਿਸ ਕਮਿਸ਼ਨਰ/ਐਸਐਸਪੀਜ਼ ਨੇ ਡੀ.ਈ.ਸੀ. ਨੂੰ ਆਪੋ-ਆਪਣੇ ਜਿਲਿਆਂ ਵਿੱਚ ਚੋਣਾਂ ਸਬੰਧੀ ਤਿਆਰੀਆਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ।

Check Also

ਕੈਨੇਡਾ ਤੋਂ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵੇਗੀ ਪੰਜਾਬ ਸਰਕਾਰ

ਚੰਡੀਗੜ੍ਹ: ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ …

Leave a Reply

Your email address will not be published. Required fields are marked *