ਨਵੀਂ ਦਿੱਲੀ: ਚੋਣ ਕਮਿਸ਼ਨ ਦੀ ਅੱਜ ਕੋਵਿਡ ਸਮੀਖਿਆ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ ਅੰਦਰ ਚੋਣ ਰੈਲੀਆਂ ਨੂੰ ਲੈ ਕੇ ਫੈਸਲਾ ਲਿਆ ਜਾ ਸਕਦਾ ਹੈ। ਕੋਵਿਡ-19 ਦੇ ਵਧਦੇ ਪ੍ਰਭਾਵ ਕਾਰਨ ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਸਾਰੀਆਂ ਰੈਲੀਆਂ ‘ਤੇ ਪਾਬੰਦੀ ਲਗਾ ਦਿੱਤੀ ਸੀ ਸਿਰਫ ਡੋਰ ਟੂ ਡੋਰ ਚੋਣ ਪ੍ਰਚਾਰ ਕਰਨ ਦੀ ਇਜ਼ਾਜਤ ਦਿੱਤੀ ਸੀ, ਜਿਸ ਵਿੱਚ 5 ਵਿਅਕਤੀ ਹੀ ਪ੍ਰਚਾਰ ਕਰ ਸਕਦੇ ਸਨ।
ਅੱਜ ਦੁਬਾਰਾ ਚੋਣ ਕਮਿਸ਼ਨ ਦੀ ਅਹਿਮ ਬੈਠਕ ਹੋ ਰਹੀ ਹੈ, ਇਸ ਤੋ ਪਹਿਲਾਂ ਕਈ ਪਾਰਟੀਆਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਫੈਸਲੇ ਨੂੰ ਮੁੜ ਵਿਚਾਰਨ ਦੀ ਮੰਗ ਕੀਤੀ ਸੀ। ਅਕਾਲੀ ਦਲ ਨੇ ਚਿੱਠੀ ਭੇਜਕੇ ਚੋਣ ਰੈਲੀਆਂ ਨੂੰ ਦੁਬਾਰਾ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ।