ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੀਤੀ ਦੇਰ ਰਾਤ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕਰ ਲਿਆ ਹੈ। ਘਰ ‘ਚ ਲੰਬੀ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਸੀਐੱਮ ਹਾਊਸ ਤੋਂ ਗ੍ਰਿਫਤਾਰ ਕਰ ਲਿਆ।
ਸੀਐਮ ਆਵਾਸ ਪੁੱਜੀ ਈਡੀ ਨੇ ਸਭ ਤੋਂ ਪਹਿਲਾਂ ਕੇਜਰੀਵਾਲ ਦਾ ਮੋਬਾਈਲ ਫ਼ੋਨ ਜ਼ਬਤ ਕੀਤਾ ਸੀ, ਜਿਸ ਤੋਂ ਬਾਅਦ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਦੇ ਸੂਤਰਾਂ ਮੁਤਾਬਕ ਕੇਜਰੀਵਾਲ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਸਨ। ਮੁੱਖ ਮੰਤਰੀ ਦੀ ਗ੍ਰਿਫਤਾਰੀ ਦੀਆਂ ਅਫਵਾਹਾਂ ਦਰਮਿਆਨ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਰਕਰਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ।
ਇਸ ਤੋਂ ਇਲਾਬਾ ਉੱਥੇ ਮੰਤਰੀ ਆਤਿਸ਼ੀ ਅਤੇ ਸੌਰਭ ਵੀ ਮੌਜੂਦ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।