ED ਨੇ ਛਾਪੇਮਾਰੀ ਦੌਰਾਨ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫ਼ਤਾਰ

Global Team
2 Min Read

ਚੰਡੀਗੜ੍ਹ: ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ ਗ੍ਰਿਫਤਾਰ ਕਰ ਲਿਆ ਹੈ। ਸ਼ਨੀਵਾਰ ਸਵੇਰ ਤੋਂ ਅਰੋੜਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਈਡੀ ਦੀ ਛਾਪੇਮਾਰੀ ਜਾਰੀ ਹੈ।

ਟੀਮ ਕਰੀਬ 20 ਵਾਹਨਾਂ ਵਿੱਚ ਸਵੇਰੇ ਸੈਕਟਰ-2 ਸਥਿਤ ਅਰੋੜਾ ਦੀ ਰਿਹਾਇਸ਼ ’ਤੇ ਪੁੱਜੀ। ਇੱਕ ਮਹੀਨੇ ਵਿੱਚ ਮੰਤਰੀ ਸੰਜੀਵ ਅਰੋੜਾ ਖ਼ਿਲਾਫ਼ ਈਡੀ ਵੱਲੋਂ ਕੀਤੀ ਗਈ ਇਹ ਦੂਜੀ ਕਾਰਵਾਈ ਹੈ। ਇਸ ਤੋਂ ਪਹਿਲਾਂ ਲੁਧਿਆਣਾ ‘ਚ ਇਨ੍ਹਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ।

ਸੂਤਰਾਂ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਤਰੀ ਸੰਜੀਵ ਅਰੋੜਾ ਨਾਲ ਜੁੜੀਆਂ ਕੁਝ ਕੰਪਨੀਆਂ ‘ਚ ਕਥਿਤ ਵਿੱਤੀ ਬੇਨਿਯਮੀਆਂ ਦਾ ਪਤਾ ਲਗਾਇਆ ਹੈ। ਇਨ੍ਹਾਂ ਵਿੱਚ 157.12 ਕਰੋੜ ਰੁਪਏ ਦੀ ਜਾਅਲੀ ਵਿਕਰੀ ਅਤੇ ਸ਼ੈੱਲ ਕੰਪਨੀਆਂ ਰਾਹੀਂ ਕੀਤੇ ਜਾਅਲੀ ਨਿਰਯਾਤ ਸ਼ਾਮਿਲ ਹਨ। ਏਜੰਸੀ ਨੂੰ ਸ਼ੱਕ ਹੈ ਕਿ ਫੇਮਾ ਨਿਯਮਾਂ ਦੀ ਉਲੰਘਣਾ ਕਰਕੇ ਵਿਦੇਸ਼ੀ ਸੰਸਥਾਵਾਂ ਰਾਹੀਂ ਪੈਸੇ ਦੀ ‘ਰਾਊਂਡ-ਟਰਿੱਪਿੰਗ’ ਕੀਤੀ ਗਈ ਹੈ। ਇਸ ਕਾਰਨ, ਏਜੰਸੀ ਨੇ ਕਈ ਬੈਂਕ ਖਾਤੇ ਅਟੈਚ ਕਰ ਲਏ ਹਨ, ਅਤੇ ਇਸ ਨੈੱਟਵਰਕ ਨਾਲ ਜੁੜੇ ਡੀਮੈਟ ਖਾਤਿਆਂ ਅਤੇ ਮਿਊਚਲ ਫੰਡ ਹੋਲਡਿੰਗਜ਼ ਨੂੰ ਵੀ ਫ੍ਰੀਜ਼ ਕਰ ਦਿੱਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਅਤੇ ਵਿਰੋਧੀ ਧਿਰਾਂ ‘ਤੇ ਜ਼ੋਰਦਾਰ ਨਿਸ਼ਾਨਾ ਸਾਧਿਆ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਵੱਲੋ ਗ੍ਰਿਫ਼ਤਾਰ ਕਰਨ ਤੋਂ ਬਾਅਦ ਪ੍ਰਤੀਕਿਰਿਆ ਦਿੰਦਿਆਂ ਮਾਨ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ‘ਈਡੀ ਰੇਡ’ ਦਾ ਸਿੱਧਾ ਮਤਲਬ ਹੈ ਕਿ ਵਿਰੋਧੀ ਆਗੂਆਂ ਨੂੰ ਡਰਾ ਕੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਲਫ਼ਜ਼ਾਂ ਵਿੱਚ ਕਿਹਾ ਕਿ ਪੰਜਾਬੀ ਅਣਖੀ ਹੁੰਦੇ ਹਨ ਅਤੇ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment