ਪੰਜਾਬ ਦੇ ਸਾਬਕਾ ਮੰਤਰੀ ਧਰਮਸੋਤ ਖਿਲਾਫ ED ਦੀ ਵੱਡੀ ਕਾਰਵਾਈ: 4.58 ਕਰੋੜ ਦੀ ਜਾਇਦਾਦ ਜ਼ਬਤ

Prabhjot Kaur
2 Min Read

ਚੰਡੀਗੜ੍ਹ: ਈਡੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਦੀ 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਕੀਤੀ ਹੈ। ਦੱਸ ਦਈਏ ਕਿ ਕਾਂਗਰਸ ਸਰਕਾਰ ‘ਚ ਕੈਬਨਿਟ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਖਿਲਾਫ ਮਨੀ ਲਾਂਡਰਿੰਗ ਦੇ ਦੋਸ਼ ‘ਚ ਈਡੀ ਜਾਂਚ ਕਰ ਰਹੀ ਹੈ।

ਧਰਮਸੋਤ 1 ਮਾਰਚ 2016 ਤੋਂ 31 ਮਾਰਚ 2022 ਤੱਕ ਪੰਜਾਬ ਦੇ ਜੰਗਲਾਤ ਮੰਤਰੀ ਰਹੇ ਹਨ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਈਡੀ ਦੀ ਜਾਂਚ ਵਿੱਚ ਪਾਇਆ ਗਿਆ ਕਿ ਸਾਬਕਾ ਮੰਤਰੀ ਧਰਮਸੋਤ ਨੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। ਈਡੀ ਨੇ ਕਿਹਾ- ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰਾਂ ਦੀ ਆਮਦਨ ਦੱਸੇ ਗਏ ਸਰੋਤਾਂ ਨਾਲ ਮੇਲ ਨਹੀਂ ਖਾਂਦੀ ਹੈ। ਜਿਸ ਕਾਰਨ ਇਹ ਕਾਰਵਾਈ ਕੀਤੀ ਗਈ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਰਾਤ ਨੂੰ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਈਡੀ ਜਲੰਧਰ ਨੇ ਇਹ ਕਾਰਵਾਈ ਕੀਤੀ ਹੈ। ਕੁਰਕੀ ਵਿੱਚ ਚਾਰ ਅਚੱਲ ਜਾਇਦਾਦਾਂ ਸ਼ਾਮਲ ਹਨ। ਜਿਸ ਵਿੱਚ ਦੋ ਰਿਹਾਇਸ਼ੀ ਪਲਾਟ, ਇੱਕ ਬਣਾਇਆ ਰਿਹਾਇਸ਼ੀ ਮਕਾਨ ਅਤੇ ਪੰਜਾਬ ਵਿੱਚ ਇੱਕ ਰਿਹਾਇਸ਼ੀ ਫਲੈਟ ਸਣੇ ਅਚੱਲ ਅਤੇ ਚੱਲ ਜਾਇਦਾਦ ਸਮੇਤ ਬੈਂਕ ਬੈਲੇਂਸ ਅਤੇ ਮਿਉਚੁਅਲ ਫੰਡਾਂ ਵਿੱਚ ਨਿਵੇਸ਼ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment