ਨਿਊਜ਼ ਡੈਸਕ: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀਰਵਾਰ ਸਵੇਰੇ ਪਠਾਨਕੋਟ ਵਿੱਚ ਪੰਜ ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਸ਼ਹਿਰ ਦੇ ਸੈਲੀ ਰੋਡ ‘ਤੇ ਇੱਕ ਕਰੱਸ਼ਰ ਡੀਲਰ ਨਰੋਟ ਜੈਮਲ ਸਿੰਘ ਦੇ ਸਰਹੱਦੀ ਖੇਤਰ ਵਿੱਚ ਕਰੱਸ਼ਰ ਯੂਨਿਟਾਂ ਅਤੇ ਤਾਰਾਗੜ੍ਹ ਖੇਤਰ ਵਿੱਚ ਇੱਕ ਪ੍ਰਾਪਰਟੀ ਡੀਲਰ ਦੇ ਘਰ ਵਿੱਚ ਰੇਡ ਮਾਰੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਪੈਂਦੇ ਪਿੰਡ ਤਾਰਾਗੜ੍ਹ ਵਿੱਚ ਇੱਕ ਸਾਬਕਾ ਸਰਪੰਚ ਅਤੇ ਪ੍ਰਾਪਰਟੀ ਡੀਲਰ ਦੇ ਘਰ ’ਤੇ ਛਾਪਾ ਮਾਰਿਆ ਗਿਆ। ਇਸ ਦੇ ਨਾਲ ਹੀ, ਸਟੋਨ ਕਰੱਸ਼ਰ ਉਦਯੋਗ ਨਾਲ ਜੁੜੇ ਦੋ ਵੱਡੇ ਕਾਰੋਬਾਰੀਆਂ ਦੇ ਚਾਰ ਹੋਰ ਟਿਕਾਣਿਆਂ ’ਤੇ ਵੀ ਈਡੀ ਦੀਆਂ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

